Wed, Dec 24, 2025
Whatsapp

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

Reported by:  PTC News Desk  Edited by:  Shanker Badra -- April 26th 2019 05:16 PM -- Updated: April 26th 2019 05:37 PM
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। [caption id="attachment_287925" align="aligncenter" width="300"]Maharaja Ranjit Singh Death anniversary Pakistan going jatha SGPC passport ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ[/caption] ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ 3 ਮਈ 2019 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। [caption id="attachment_287926" align="aligncenter" width="300"]Maharaja Ranjit Singh Death anniversary Pakistan going jatha SGPC passport ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ[/caption] ਹੋਰ ਖਬਰਾਂ: ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਵਾਂਗ ਅਕਾਲ ਪੁਰਖ ਅੱਗੇ ਹੋਰ ਨਿਮਰ ਬਣਾਉਣ ਲਈ ਕਰਨਗੇ ਅਰਦਾਸ ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ। -PTCNews


Top News view more...

Latest News view more...

PTC NETWORK
PTC NETWORK