Fri, Apr 19, 2024
Whatsapp

ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ

Written by  Joshi -- March 22nd 2018 04:29 PM
ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ

ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ

Maharashtra Istri Akali Dal Party: ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ • ਬੀਬੀ ਪਰਮਜੀਤ ਕੌਰ ਪਿੰਕੀ ਪ੍ਰਧਾਨ ਨਿਯੁਕਤ। • 23 ਮਾਰਚ ਨੂੰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਮੁੰਬਈ ਦੀਆਂ ਅਹੁਦੇਦਾਰਾਂ ਪੂਰੇ ਜਥੇ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ। • 25 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ਼੍ਰ ਅੰਮ੍ਰਿਤਸਰ ਵਿਖੇ ਬੇਬੇ ਨਾਨਕੀ ਗੁਰਮਿਤ ਸਮਾਗਮ ਹੋਵੇਗਾ। ਚੰਡੀਗੜ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਦਿਆਂ ਮਹਾਂਰਸ਼ਟਰ ਸਟੇਟ ਵਿੱਚ ਵੀ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ ਨੂੰ ਮਹਾਂਰਾਸ਼ਟਰ ਸਟੇਟ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਮਨਜੀਤ ਕੌਰ ਘਈ ਅਤੇ ਬੀਬੀ ਗੁਰਿੰਦਰ ਕੌਰ ਮੁਲਤਾਨੀ ਨੂੰ ਮਹਾਂਰਾਸ਼ਟਰ ਸਟੇਟ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਜੀਤੀ ਭਾਟੀਆ ਅਤੇ ਬੀਬੀ ਹਰਦੀਪ ਕੌਰ ਮੰਨਾ ਨੂੰ ਜੁਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਸਿਮਰਨ ਕੌਰ ਨੂੰ ਜਨਰਲ ਸਕੱਤਰ ਅਤੇ ਡਾ. ਚਰਨਜੀਤ ਕੌਰ ਨੂੰ ਸੰਯੁਕਤ ਸਕੱਤਰ ਬਣਾਇਆ ਹੈ। ਉਹਨਾਂ ਦੱਸਿਆ ਕਿ ਇਸੇ ਤਰਜ ਤੇ ਬਾਕੀ ਰਾਜਾਂ ਵਿੱਚ ਵੀ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਅੱਜ ਮੁੰਬਈ ਵਿੱਚ ਹੋਏ ਇੱਕ ਸਾਦੇ ਸਮਾਗਮ ਵਿੱਚ ਂਿÂਹਨਾਂ ਬੀਬੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇ ਉਹਨਾਂ ਦੇ ਨਾਲ ਪ੍ਰੋ. ਕਮਲਜੀਤ ਕੌਰ ਬਟਾਲਾ, ਬੀਬੀ ਅਦੇਤਾ ਤਿਵਾੜੀ, ਬੀਬੀ ਰਜਨੀਤ ਕੌਰ ਅਤੇ ਸ. ਮੁਖਤਿਆਰ ਸਿੰਘ ਵੀ ਸ਼ਾਮਲ ਸਨ। ਉਹਨਾਂ ਦੱਸਿਆ ਕੱਲ 23 ਮਾਰਚ ਨੂੰ ਮਹਾਂਰਾਸ਼ਟਰ ਦੀਆਂ 60 ਬੀਬੀਆਂ ਦੇ ਜਥੇ ਸਮੇਤ ਉਹ ਖੁਦ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 25 ਮਾਰਚ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੇਬੇ ਨਾਨਕੀ ਗੁਰਮਿਤ ਸਮਾਗਮ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਣਗੇ। ਇਹ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੇ। ਊਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਬੀਬੀਆਂ ਅਤੇ ਹੋਰ ਸਰਗਰਮ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੀਬੀਆਂ ਨਾਲ ਇਸ ਸਮਾਗਮ ਵਿੱਚ ਹਾਜਰੀ ਭਰਨ। —PTC News


Top News view more...

Latest News view more...