ਇਸ ਸੂਬੇ ਨੇ ਕੋਰੋਨਾ ਨੂੰ ਲੈ ਕੇ ਬਦਲੇ ਨਿਯਮ, ਹੋਮ ਆਈਸੋਲੇਸ਼ਨ ਦੀ ਸਹੂਲਤ ਖ਼ਤਮ 

By Shanker Badra - May 25, 2021 2:05 pm

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਹੁਣ ਨਵੇਂ ਮਰੀਜ਼ਾਂ ਨੂੰ ਕੋਵਿਡ ਸੈਂਟਰ ਜਾਣਾ ਹੋਵੇਗਾ ਯਾਨੀ ਹੋਮ ਆਈਸੋਲੇਸ਼ਨ ਦੀ ਸਹੂਲਤ ਖ਼ਤਮ ਕਰ ਦਿੱਤੀ ਗਈ ਹੈ। ਦਰਅਸਲ ਸਰਕਾਰ ਨੂੰ ਜਾਣਕਾਰੀ ਮਿਲ ਰਹੀ ਸੀ ਕਿ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੇ ਕਾਰਨ ਕਈ ਥਾਵਾਂ ਉੱਤੇ ਕੋਰੋਨਾ ਵਾਇਰਸ ਦਾ ਫੈਲਾਅ ਹੋ ਰਿਹਾ ਹੈ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ।

Maharashtra no home isolation allowed , new case go to covid centers ਇਸ ਸੂਬੇ ਨੇ ਕੋਰੋਨਾ ਨੂੰ ਲੈ ਕੇ ਬਦਲੇ ਨਿਯਮ, ਹੋਮ ਆਈਸੋਲੇਸ਼ਨ ਦੀ ਸਹੂਲਤ ਖ਼ਤਮ

ਪੜ੍ਹੋ ਹੋਰ ਖ਼ਬਰਾਂ : ਭਾਰਤ ਵਿਚ ਕੱਲ ਤੋਂ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ 'ਤੇ ਲਾਗੂ ਹੋਣਗੇ ਨਵੇਂ ਨਿਯਮ

ਮਹਾਰਾਸ਼ਟਰ ਸਰਕਾਰ ਦਾ ਕਹਿਣਾ ਹੈ ਕਿ ਚਾਹੇ ਹੀ ਮਾਮਲੇ ਘੱਟ ਹੋ ਰਹੇ ਹਨ ਪਰ ਸਾਵਧਾਨੀਆਂ ਅਜੇ ਵੀ ਵਰਤਣੀਆਂ ਚਾਹੀਦੀਆਂ ਹਨ। ਕਈ ਵਾਰੀ ਸ਼ਿਕਾਇਤ ਮਿਲੀ ਸੀ ਕਿ ਹੋਮ ਆਈਸੋਲੇਸ਼ਨ ਦਾ ਪਾਲਣ ਮਰੀਜ਼ ਠੀਕ ਤਰ੍ਹਾਂ ਨਾਲ ਨਹੀਂ ਕਰ ਰਹੇ ਹਨ। ਇਸ ਕਾਰਨ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਨੇੜੇ ਦੇ ਲੋਕ ਵੀ ਇਨਫੈਕਟਿਡ ਹੋ ਰਹੇ ਹਨ।

Maharashtra no home isolation allowed , new case go to covid centers ਇਸ ਸੂਬੇ ਨੇ ਕੋਰੋਨਾ ਨੂੰ ਲੈ ਕੇ ਬਦਲੇ ਨਿਯਮ, ਹੋਮ ਆਈਸੋਲੇਸ਼ਨ ਦੀ ਸਹੂਲਤ ਖ਼ਤਮ

ਅਜਿਹੇ ਵਿਚ ਬਾਕੀ ਲੋਕਾਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਮਰੀਜ਼ਾਂ ਨੂੰ ਹੁਣ ਕੋਵਿਡ ਸੈਂਟਰ ਵਿਚ ਰਹਿਣਾ ਹੋਵੇਗਾ।ਹੋਮ ਆਈਸੋਲੇਸ਼ਨ ਨੂੰ ਖਤਮ ਕਰਨ ਦਾ ਫੈਸਲਾ ਉਸ ਵੇਲੇ ਆਇਆ ਜਦੋਂ ਮਹਾਰਾਸ਼ਟਰ ਵਿਚ ਕੋਰੋਨਾ ਦਾ ਗ੍ਰਾਫ ਡਿੱਗ ਰਿਹਾ ਹੈ। ਹੁਣ ਹਸਪਤਾਲਾਂ ਤੇ ਕੋਵਿਡ ਸੈਂਟਰ ਉੱਤੇ ਦਬਾਅ ਘੱਟ ਹੋਇਆ ਹੈ।

Maharashtra no home isolation allowed , new case go to covid centers ਇਸ ਸੂਬੇ ਨੇ ਕੋਰੋਨਾ ਨੂੰ ਲੈ ਕੇ ਬਦਲੇ ਨਿਯਮ, ਹੋਮ ਆਈਸੋਲੇਸ਼ਨ ਦੀ ਸਹੂਲਤ ਖ਼ਤਮ

ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਸਿਲੰਡਰ ਫੱਟਣ ਕਾਰਨ ਐਂਬੂਲੈਂਸ ਡਰਾਈਵਰ ਦੀ ਹੋਈ ਮੌਤ, 2 ਗੰਭੀਰ ਜ਼ਖ਼ਮੀ

ਇਸੇ ਕਾਰਨ ਹੋਮ ਆਈਸੋਲੇਸ਼ਨ ਨੂੰ ਖਤਮ ਕਰ ਕੇ ਨਵੇਂ ਮਰੀਜ਼ਾਂ ਨੂੰ ਕੋਵਿਡ ਸੈਂਟਰ ਵਿਚ ਐਡਮਿਟ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਉਨ੍ਹਾਂ ਉੱਤੇ ਧਿਆਨ ਰੱਖਿਆ ਜਾਵੇਗਾ ਤੇ ਬਾਕੀ ਲੋਕਾਂ ਨੂੰ ਇਨਫੈਕਸ਼ਨ ਦਾ ਖਤਰਾ ਵੀ ਘੱਟ ਹੋਵੇਗਾ। ਦੱਸ ਦੇਈਏ ਕਿ ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ।
-PTCNews

adv-img
adv-img