ਹੋਰ ਖਬਰਾਂ

ਮਹਾਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ 'ਤੇ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 4 ਮੌਤਾਂ, 30 ਜ਼ਖਮੀ

By Shanker Badra -- November 04, 2019 11:06 am

ਮਹਾਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ 'ਤੇ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 4 ਮੌਤਾਂ, 30 ਜ਼ਖਮੀ:ਮੁੰਬਈ : ਮਹਾਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ 'ਤੇ ਪੈਂਦੇ ਭੌਰ ਘਾਟ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਹੋਏ ਹਨ।

Maharashtra Pune-Mumbai highway Bhor Ghat near bus Accident , 4 dead and 30 injured ਮਹਾਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ 'ਤੇ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 4 ਮੌਤਾਂ, 30 ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਬੱਸਕਰਾਦ ਤੋਂ ਮੁੰਬਈ ਆ ਰਹੀ ਸੀ। ਇਸ ਦੌਰਾਨ ਬੱਸਡਰਾਈਵਰ ਬੱਸ ਦਾ ਸੰਤੁਲਨ ਗੁਆ ਬੈਠਾ ਤੇ ਬੱਸ ਬੇਕਾਬੂ ਹੋ ਕੇ 60 ਫੁੱਟ ਡੂੰਘੇ ਟੋਏ ਵਿੱਚ ਜਾ ਡਿੱਗੀ। ਇਹ ਹਾਦਸਾ ਅੱਜ ਸਵੇਰੇ ਪੰਜ ਵਜੇ ਵਾਪਰਿਆ ਹੈ।

Maharashtra Pune-Mumbai highway Bhor Ghat near bus Accident , 4 dead and 30 injured ਮਹਾਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ 'ਤੇ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 4 ਮੌਤਾਂ, 30 ਜ਼ਖਮੀ

ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ,ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
-PTCNews

  • Share