ਇਸ ਸ਼ਹਿਰ ‘ਚ ਸਵਾਈਨ ਫਲੂ ਦਾ ਵਧਿਆ ਖ਼ਤਰਾ ,ਹੁਣ ਤੱਕ 302 ਲੋਕਾਂ ਦੀ ਹੋਈ ਮੌਤ

Maharashtra swine flu Increased risk 302 people Death

ਇਸ ਸ਼ਹਿਰ ‘ਚ ਸਵਾਈਨ ਫਲੂ ਦਾ ਵਧਿਆ ਖ਼ਤਰਾ ,ਹੁਣ ਤੱਕ 302 ਲੋਕਾਂ ਦੀ ਹੋਈ ਮੌਤ:ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਦੇਸ਼ ‘ਚ ਸਵਾਈਨ ਫਲੂ ਦੇ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਇਸ ਦਾ ਸਭ ਤੋਂ ਵੱਧ ਅਸਰ ਮਹਾਰਾਸ਼ਟਰ ‘ਚ ਦੇਖਣ ਨੂੰ ਮਿਲਿਆ ਹੈ।

ਸਵਾਈਨ ਫਲੂ ਦਾ ਕਹਿਰ ਅਜੇ ਰੁਕਿਆ ਹੀ ਨਹੀਂ ਸੀ ਕਿ ਇਸ ਸਾਲ ਮਹਾਰਾਸ਼ਟਰ ‘ਚ ਸਵਾਈਨ ਫਲੂ ਕਾਰਨ 302 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 325 ਤੋਂ ਜ਼ਿਆਦਾ ਲੋਕ ਅਜੇ ਵੀ ਹਸਪਤਾਲ ‘ਚ ਦਾਖਲ ਹਨ।ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਦੇ ਮੁਤਾਬਿਕ ਕਿਸੇ ਵੀ ਤਰ੍ਹਾਂ ਦੇ ਲੱਛਣ ਮਿਲਣ ‘ਤੇ ਤੁਰੰਤ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ।

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।
-PTCNews