ਮਹਾਰਾਸ਼ਟਰ ਦੇ ਔਰੰਗਾਬਾਦ 'ਚ ਵੱਡਾ ਰੇਲ ਹਾਦਸਾ, ਘਰ ਜਾ ਰਹੇ ਮਜ਼ਦੂਰਾਂ ਨੂੰ ਮਾਲ ਗੱਡੀ ਨੇ ਦਰੜਿਆ, 17 ਦੀ ਮੌਤ

By Shanker Badra - May 08, 2020 11:05 am

ਮਹਾਰਾਸ਼ਟਰ ਦੇ ਔਰੰਗਾਬਾਦ 'ਚ ਵੱਡਾ ਰੇਲ ਹਾਦਸਾ, ਘਰ ਜਾ ਰਹੇ ਮਜ਼ਦੂਰਾਂ ਨੂੰ ਮਾਲ ਗੱਡੀ ਨੇ ਦਰੜਿਆ, 17 ਦੀ ਮੌਤ:ਔਰੰਗਾਬਾਦ : ਮਹਾਰਾਸ਼ਟਰ ਦੇ ਔਰੰਗਾਬਾਦ 'ਚ ਅੱਜ ਸ਼ੁੱਕਰਵਾਰ ਸਵੇਰੇ ਰੇਲ ਪਟੜੀ 'ਤੇ ਸੁੱਤੇ ਪਏ ਮਜ਼ਦੂਰਾਂ  ਉੱਪਰੋਂ ਰੇਲ ਗੱਡੀ ਲੰਘਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ।ਇਹ ਸਾਰੇ ਮਜ਼ਦੂਰ ਛੱਤੀਸਗੜ੍ਹ ਜਾ ਰਹੇ ਸਨ।

ਜਾਣਕਾਰੀ ਅਨੁਸਾਰ ਦੱਖਣੀ ਮੱਧ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਇਹ ਹਾਦਸਾ ਔਰੰਗਾਬਾਦ ਦੇ ਕਰਮਾਡ ਨੇੜੇ ਵਾਪਰਿਆ ਹੈ। ਆਰਪੀਐਫ ਤੇ ਸਥਾਨਕ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਮਜ਼ਦੂਰ ਫਲਾਈਓਵਰ ਨੇੜੇ ਰੇਲ ਪਟੜੀ ਉੱਪਰ ਸੌ ਰਹੇ ਸਨ। ਸਾਰੇ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਇਸ ਹਾਦਸੇ 'ਚ ਚਾਰ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਰਕੇ ਦੇਸ਼ ਭਰ 'ਚ ਮਜ਼ਦੂਰ ਵੱਖ-ਵੱਖ ਥਾਵਾਂ 'ਤੇ ਫਸੇ ਹੋਏ ਹਨ। ਇਹ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਘਰ ਛੱਤੀਸਗੜ੍ਹ ਜਾ ਰਹੇ ਸਨ। ਪੂਰਾ ਦਿਨ ਪਟੜੀ ਦੇ ਨਾਲ-ਨਾਲ ਪੈਦਲ ਚੱਲਣ ਤੋਂ ਬਾਅਦ ਰਾਤ ਨੂੰ ਆਰਾਮ ਕਰਨ ਲਈ ਇਹ ਸਾਰੇ ਪਟੜੀ 'ਤੇ ਸੌ ਗਏ। ਅਜਿਹੇ ਵਿਚ ਕਈ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
-PTCNews

adv-img
adv-img