ਦੇਸ਼ ਭਰ ‘ਚ ਮਹਾਸ਼ਿਵਰਾਤਰੀ ਦੀਆਂ ਰੌਣਕਾਂ, ਮੰਦਿਰਾਂ ‘ਚ ਸ਼ਿਵ ਭਗਤਾਂ ਦਾ ਉਮੜਿਆ ਸੈਲਾਬ

ਮਹਾਸ਼ਿਵਰਾਤਰੀ ਦੀ ਧੂਮ

ਨਵੀਂ ਦਿੱਲੀ: ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸ਼ਰਧਾਲੂਆਂ ‘ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਵੱਡੀ ਗਿਣਤੀ ‘ਚ ਸ਼ਿਵ ਭਗਤਾਂ ਦੀਆਂ ਮੰਦਿਰਾਂ ‘ਚ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।

ਇਸ ਦਿਨ ਭੋਲੇ ਸ਼ੰਕਰ ਨੂੰ ਖੁਸ਼ ਕਰਨ ਲਈ ਲੋਕ ਵਰਤ ਰੱਖਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕਰਨਾਟਕ ਦੇ ਕਲਬੁਰਜੀ ‘ਚ 25 ਫੁੱਟ ਉੱਚਾ ਸ਼ਿਵਲਿੰਗ ਬਣਾਇਆ ਗਿਆ ਹੈ।

ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਉਜੈਨ ਦੇ ਮਹਾਕਲੇਸ਼ਵਰ ਮੰਦਰ ‘ਚ ਵਿਸ਼ੇਸ਼ ਪੂਜਾ ਕੀਤੀ ਗਈ। ਸ਼ਿਵਰਾਤਰੀ ‘ਤੇ ਸ਼ਰਧਾਲੂਆਂ ਦਾ ਭਾਰੀ ਇੱਕਠ ਅੱਜ ਵਾਰਾਣਸੀ ‘ਚ ਦੇਖਣ ਨੂੰ ਮਿਲਿਆ ਹੈ। ਇੱਥੇ ਰਾਤ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਸਨ। ਵਾਰਾਣਸੀ ‘ਚ ਇਹ ਤਿਉਹਾਰ ਕਾਫੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।

ਹੋਰ ਪੜ੍ਹੋ: ਸੰਗਰੂਰ: ਚੋਣਾਂ ਸਮੇਂ ਕੀਤੇ ਹਰ ਵਾਅਦੇ ਤੋਂ ਮੁੱਕਰੀ ਕਾਂਗਰਸ ਸਰਕਾਰ: ਜਥੇਦਾਰ ਤੋਤਾ ਸਿੰਘ

ਇਸ ਤੋਂ ਇਲਾਵਾ ਪੰਜਾਬ ‘ਚ ਵੀ ਸ਼ਿਵ ਭਗਤਾਂ ਵੱਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਮੰਦਿਰਾਂ ‘ਚ ਸ਼ਰਧਾਲੂ ਪਹੁੰਚ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ।

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ।

-PTC News