Fri, Apr 26, 2024
Whatsapp

ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ

Written by  Shanker Badra -- November 17th 2020 03:48 PM -- Updated: November 17th 2020 03:59 PM
ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ

ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ

ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿਆਂ ਦੇ ਸਨ ਜੋ ਅੱਜ ਸਵੇਰੇ ਸੰਖੇਪ ਬੀਮਾਰੀ ਮਗਰੋਂ ਚੱਲ ਵਸੇ। [caption id="attachment_449926" align="aligncenter" width="225"]Mahinder Singh Gill passed away today , Punjab government half day leave to the offices ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ[/caption] ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਹੈ, ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ। [caption id="attachment_449930" align="aligncenter" width="300"]Mahinder Singh Gill passed away today , Punjab government half day leave to the offices ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ[/caption] ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। [caption id="attachment_449926" align="aligncenter" width="225"]Mahinder Singh Gill passed away today , Punjab government half day leave to the offices ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ,ਪੰਜਾਬ ਸਰਕਾਰ ਵੱਲੋਂ ਅੱਜ ਦਫ਼ਤਰਾਂ ਵਿਚ ਅੱਧੇ ਦਿਨ ਦੀ ਛੁੱਟੀ[/caption] ਜ਼ਿਕਰਯੋਗ ਹੈ ਕਿ ਸ੍ਰੀ ਗਿੱਲ ਸਾਲ 1971-77 ਤੱਕ ਲੋਕ ਸਭਾ ਦੇ ਮੈਂਬਰ ਜਦਕਿ 1976-79 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਹੇ ਹਨ। ਇਸੇ ਤਰਾਂ ਉਹ ਸਾਲ 1967 ਵਿੱਚ ਫਿਰੋਜ਼ਪੁਰ ਛਾਉਣੀ ਤੋਂ ਅਤੇ 1992 ਵਿੱਚ ਬਨੂੜ ਤੋਂ ਵਿਧਾਇਕ ਵੀ ਚੁਣੇ ਗਏ ਸਨ।ਵਿਛੜੀ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। -PTCNews


Top News view more...

Latest News view more...