ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ ਭੇਟ ਕੀਤੀ ਇਹ ਵੱਡੀ ਵਸਤੂ

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ ਭੇਟ ਕੀਤੀ ਇਹ ਵੱਡੀ ਵਸਤੂ  

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ ਭੇਟ ਕੀਤੀ ਇਹ ਵੱਡੀ ਵਸਤੂ:ਅੰਮ੍ਰਿਤਸਰ : ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਐਕਸ.ਯੂ.ਵੀ.-300’ ਗੱਡੀ ਭੇਟ ਕੀਤੀ ਗਈ। ਕੰਪਨੀ ਦੇ ਮਾਲਕ ਸ. ਇੰਦਰਬੀਰ ਸਿੰਘ ਅਨੰਦ, ਸ੍ਰੀ ਹਰੀਸ਼ ਢੀਂਗਰਾ ਸਮੇਤ ਆਰ.ਐਸ.ਐਮ. ਸ੍ਰੀ ਅਸ਼ੀਸ਼ ਅਤੇ ਏ.ਐਸ.ਐਮ. ਸ੍ਰੀ ਅਭਿਸ਼ੇਕ ਮੁਖ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ ਭੇਟ ਕੀਤੀ ਇਹ ਵੱਡੀ ਵਸਤੂ

ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ। ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ।

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ ਭੇਟ ਕੀਤੀ ਇਹ ਵੱਡੀ ਵਸਤੂ

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
-PTCNews