Indigo Flight Emergency Landing : ਚੰਡੀਗੜ੍ਹ ਤੋਂ ਮੁੰਬਈ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਉਡਾਣ ਨੂੰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।ਦੱਸਿਆ ਜਾ ਰਿਹਾ ਹੈ ਕਿ ਕਿਸ਼ਹਾਰਾ ਹਵਾਈ ਅੱਡੇ ਦੀ ਹੌਟਲਾਈਨ 'ਤੇ ਇੱਕ ਧਮਕੀ ਭਰਿਆ ਕਾਲ ਆਇਆ ਸੀ ,ਜਿਸ ਵਿੱਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਉਡਾਣ ਵਿੱਚ ਬੰਬ ਰੱਖਿਆ ਗਿਆ ਹੈ।ਇਸ ਫ਼ੋਨ ਕਾਲ ਨੇ ਹੜਕੰਪ ਮਚਾ ਦਿੱਤਾ। ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਐਕਟਿਵ ਹੋ ਗਈਆਂ। ਜਿਸ ਤੋਂ ਬਾਅਦ ਸਾਵਧਾਨੀ ਵਜੋਂ ਜਹਾਜ਼ ਨੂੰ ਦੇਰ ਰਾਤ ਸੁਰੱਖਿਅਤ ਉਤਾਰਿਆ ਗਿਆ। ਇਸ ਤੋਂ ਬਾਅਦ ਯਾਤਰੀਆਂ ਨੂੰ ਉਤਾਰਿਆ ਗਿਆ ਅਤੇ ਜਹਾਜ਼ ਦੀ ਤਲਾਸ਼ੀ ਲਈ ਗਈ। ਹਾਲਾਂਕਿ, ਜਹਾਜ਼ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਇਸ ਦੌਰਾਨ ਮੁੰਬਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿੱਚ ਲੱਗੀਆਂ ਹੋਈਆਂ ਹਨ।