Punjabi Youth missing in Canada : ਮਾਨਸਾ ਦੇ 25 ਸਾਲਾਂ ਨੌਜਵਾਨ ਨਵਦੀਪ ਸਿੰਘ ਧਾਲੀਵਾਲ ਦਾ ਕਨੇਡਾ ਵਿਖੇ ਲਾਪਤਾ ਹੋਣ ਤੋਂ ਬਾਅਦ ਘਰ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹਨਾਂ ਦੇ ਬੇਟੇ ਨੂੰ ਜਲਦ ਤੋਂ ਜਲਦ ਲੱਭ ਕੇ ਪਰਿਵਾਰ ਨੂੰ ਸੂਚਿਤ ਕੀਤਾ ਜਾ ਜਾਵੇ। ਮਾਨਸਾ (Mansa News) ਜ਼ਿਲ੍ਹੇ ਦੇ ਪਿੰਡ ਮੰਡਾਲੀ ਦੇ ਨਵਦੀਪ ਸਿੰਘ ਧਾਲੀਵਾਲ ਜੋ ਕਿ ਪਿਛਲੇ ਕਰੀਬ ਅੱਠ ਸਾਲਾਂ ਤੋਂ ਵਰਕ ਪਰਮਿਟ ਤੇ ਕੈਨੇਡਾ ਵਿਖੇ ਗਿਆ ਸੀ, ਜੋ ਕਿ ਪਿਛਲੇ ਦਿਨਾਂ ਤੋਂ ਲਾਪਤਾ ਹੋ ਗਿਆ ਹੈ।ਨੌਜਵਾਨ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਨਵਦੀਪ ਸਿੰਘ ਅੱਠ ਸਾਲ ਪਹਿਲਾਂ ਕੈਨੇਡਾ ਵਿਖੇ ਵਰਕ ਪਰਮਿਟ 'ਤੇ (Canada Work Permit) ਗਿਆ ਸੀ ਅਤੇ ਪਿਛਲੇ ਦਿਨੀ ਉਸਦੇ ਦੋਸਤਾਂ ਵੱਲੋਂ ਉਸ ਨੂੰ ਘੁੰਮਣ ਦੇ ਲਈ ਬੁਲਾਇਆ ਗਿਆ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ ਹੈ ਹੈ।ਉਹਨਾਂ ਦੱਸਿਆ ਕਿ ਦੋ ਤਰੀਕ ਨੂੰ ਕਨੇਡਾ ਪੁਲਿਸ ਦਾ ਫੋਨ ਆਇਆ ਕਿ ਤੁਹਾਡਾ ਬੇਟਾ ਲਾਪਤਾ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਬਲਦੇਵ ਸਿੰਘ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਨੇਡਾ ਸਰਕਾਰ ਦੇ ਨਾਲ ਗੱਲਬਾਤ ਕਰਕੇ ਉਸ ਦੇ ਬੇਟੇ ਦੀ ਭਾਲ ਕੀਤੀ ਜਾਵੇ ਕਿਉਂਕਿ ਨਵਦੀਪ ਸਿੰਘ ਉਸਦਾ ਇਕਲੌਤਾ ਪੁੱਤਰ ਹੈ।