ਬੈਂਕ ਮੈਨੇਜਰ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ 38 ਲੱਖ ਲੁੱਟਣ ਦਾ ਮਾਮਲਾ:ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ

Majitha 38 lakh Robbery case , 4 Arrested

ਬੈਂਕ ਮੈਨੇਜਰ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ 38 ਲੱਖ ਲੁੱਟਣ ਦਾ ਮਾਮਲਾ:ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ:ਅੰਮ੍ਰਿਤਸਰ :ਬੀਤੇ ਦਿਨੀਂ ਮਜੀਠਾ ਦੇ ਪਿੰਡ ਨਾਗ ਕਲਾਂ ਸਥਿਤ ਕੇਨਰਾ ਬੈਂਕ ਦੇ ਸਹਾਇਕ ਮੈਨੇਜਰ ਬਲਜੀਤ ਸਿੰਘ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ 38 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ।

ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇਹ ਮਾਮਲਾ ਸੁਲਝਾ ਲਿਆ ਹੈ।ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 7 ਮੈਂਬਰ ਗਿਰੋਹ ਦੇ 4 ਦੋਸ਼ੀਆਂ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ , ਜਦ 3 ਹੋਰ ਅਜੇ ਫਰਾਰ ਹਨ।ਪੁਲਿਸ ਵੱਲੋਂ 3 ਹੋਰ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਦੋਸ਼ੀਆਂ ਵੱਲੋਂ ਲੁੱਟੀ ਗਈ ਰਕਮ ਦਾ ਕੁੱਝ ਹਿੱਸਾ ਵੀ ਬਰਾਮਦ ਹੋ ਚੁੱਕਾ ਹੈ।ਇਸ ਦੇ ਨਾਲ ਹੀ ਲੁੱਟ ਵਿੱਚ ਵਰਤੇ ਗਏ 3 ਹਥਿਆਰ ਵੀ ਬਰਾਮਦ ਹੋਏ ਹਨ ,ਜਿਨ੍ਹਾਂ ‘ਚ ਇੱਕ ਪਿਸਤੌਲ 315 ਬੋਰ , ਇੱਕ 32 ਬੋਰ ਦਾ ਪਿਸਤੌਲ ਅਤੇ ਇਕ ਦੁਨਾਲੀ ਅਤੇ 24 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 2 ਆਈ -10 ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ।ਪੁਲਿਸ ਨੇ ਦੱਸਿਆ ਕਿ ਇਹ ਸਾਰੇ ਦੋਸ਼ੀ ਅਜਨਾਲਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਹਨ ਅਤੇ ਬੈਂਕ ਚਪੜਾਸੀ ਦੀ ਮਿਲੀ ਭਗਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
-PTCNews