Thu, Apr 25, 2024
Whatsapp

ਸ਼ਬਦ ਗੁਰੂ ਯਾਤਰਾ ਪਹੁੰਚੀ ਮਜੀਠਾ, ਬਿਕਰਮ ਮਜੀਠੀਆ ਸਮੇਤ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਤਸਵੀਰਾਂ

Written by  Jashan A -- April 17th 2019 06:34 PM
ਸ਼ਬਦ ਗੁਰੂ ਯਾਤਰਾ ਪਹੁੰਚੀ ਮਜੀਠਾ, ਬਿਕਰਮ ਮਜੀਠੀਆ ਸਮੇਤ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਤਸਵੀਰਾਂ

ਸ਼ਬਦ ਗੁਰੂ ਯਾਤਰਾ ਪਹੁੰਚੀ ਮਜੀਠਾ, ਬਿਕਰਮ ਮਜੀਠੀਆ ਸਮੇਤ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਤਸਵੀਰਾਂ

ਸ਼ਬਦ ਗੁਰੂ ਯਾਤਰਾ ਪਹੁੰਚੀ ਮਜੀਠਾ, ਬਿਕਰਮ ਮਜੀਠੀਆ ਸਮੇਤ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਤਸਵੀਰਾਂ,ਮਜੀਠਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਅੱਜ ਸ਼ਬਦ ਗੁਰੂ ਯਾਤਰਾ ਮਜੀਠਾ ਪਹੁੰਚ ਗਈ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਆਈਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਹੋਰ ਪੜ੍ਹੋ:ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਕਾਰਸੇਵਾ ਹੋਈ ਆਰੰਭ ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ ਅਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿਖੇ ਪੁਜੇਗੀ ਅਤੇ ਰਾਤਰੀ ਵਿਸ਼ਰਾਮ ਤੋਂ ਬਾਅਦ ਕੱਲ੍ਹ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 7 ਜਨਵਰੀ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਗਈ ਹੈ। -PTC News


Top News view more...

Latest News view more...