Sat, Apr 27, 2024
Whatsapp

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ਦੀ ਸ਼ੂਟਿੰਗ ਸਥਾਨ 'ਤੇ ਵਾਪਰਿਆ ਵੱਡਾ ਹਾਦਸਾ

Written by  Riya Bawa -- September 12th 2021 01:43 PM
ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ਦੀ ਸ਼ੂਟਿੰਗ ਸਥਾਨ 'ਤੇ ਵਾਪਰਿਆ ਵੱਡਾ ਹਾਦਸਾ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ਦੀ ਸ਼ੂਟਿੰਗ ਸਥਾਨ 'ਤੇ ਵਾਪਰਿਆ ਵੱਡਾ ਹਾਦਸਾ

ਸੰਘੋਲ - ਸੰਘੋਲ ਦੇ ਨਜ਼ਦੀਕੀ ਪਿੰਡ ਖੰਟ ਵਿਖੇ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਨੀਰੂ ਬਾਜਵਾ ਦੀ ਫ਼ਿਲਮ 'ਕਲੀ ਜੋਟਾ' ਦੀ ਸ਼ੂਟਿੰਗ ਸਥਾਨ 'ਤੇ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਪਰ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਫ਼ਿਲਮ 'ਕਲੀ ਜੋਟਾ' ਦੀ ਪਿੰਡ ਖੰਟ ਦੇ ਸਕੂਲ ਵਿਖੇ 6 ਸਤੰਬਰ ਤੋਂ ਸ਼ੂਟਿੰਗ ਹੋ ਰਹੀ ਸੀ। ਇਸ ਸ਼ੂਟਿੰਗ ਦੌਰਾਨ ਵੈਨਿਟੀ ਵੈਨਾਂ ਹਾਈਵੇਅ ਨੰਬਰ 5 'ਤੇ ਹੀ ਖੜ੍ਹੀਆਂ ਸਨ। ਅੱਜ ਤੜਕਸਾਰ 4 ਵਜੇ ਇਕ ਨਿੱਜੀ ਕੰਪਨੀ ਦੀ ਬੱਸ ਜੋ ਕਿ ਸ੍ਰੀ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਸੀ ਉਹ ਹਾਦਸੇ ਦਾ ਸ਼ਿਕਾਰ ਹੋ ਕੇ ਖੜ੍ਹੀਆਂ ਵੈਨਿਟੀ ਵੈਨਾਂ ਨਾਲ ਜਾ ਟਕਰਾਈ। ਜਿਸ ਕਾਰਨ 3 ਵੈਨਿਟੀ ਵੈਨਾਂ ਨੂੰ ਨੁਕਸਾਨ ਹੋਇਆ ਹੈ। ਅਜੇ ਬਾਕੀ ਦੀ ਜਾਣਕਾਰੀ ਆਉਣੀ ਬਾਕੀ ਹੈ। -PTC News


Top News view more...

Latest News view more...