ਪੰਜਾਬ

ਮਾਹਿਲਪੁਰ 'ਚ ਵਾਪਰਿਆ ਵੱਡਾ ਹਾਦਸਾ, ਬੱਸ ਚਾਲਕ ਤੇ ਕੰਡਕਟਰ ਦੀ ਮੌਤ

By Riya Bawa -- January 22, 2022 2:02 pm -- Updated:January 22, 2022 2:09 pm

ਲੌਂਗੋਵਾਲ: ਪੰਜਾਬ ਵਿਚ ਸੰਘਣੀ ਧੁੰਦ ਦਾ ਕਹਿਰ ਹੋਣ ਕਰਕੇ ਰੋਜਾਨਾ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਮਹਿਲਪੁਰ ਚੰਡੀਗੜ੍ਹ ਰੋਡ ਤੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੋ ਦੇ ਬਸ ਚਾਲਕ ਅਤੇ ਕੰਡਕਟਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਬਸ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ।

ਦੱਸ ਦੇਈਏ ਕਿ ਬੱਸ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖਰਾਬ ਖੜ੍ਹੇ ਕੈਂਟਰ ਜੋ ਕਿ ਲੱਕੜੀ ਦੇ ਫੱਟਿਆਂ ਨਾਲ ਭਰਿਆ ਹੋਇਆ ਸੀ ਦੇ ਪਿਛੇ ਆ ਵੱਜੀ ਜਿਸ ਕਾਰਨ ਬਸ ਚਾਲਕ ਅਤੇ ਉਸਦੇ ਕੰਡਕਟਰ ਦੀ ਮੌਕੇ ਤੇ ਹੀ ਮੌਤ ਹੋ ਗਈ। ਬੱਸ ਦਾ ਅਗਲਾ ਹਿੱਸਾ ਬੁਰੀ ਤਰਾਂ ਨੁਕਸਾਨੀਆਂ ਗਿਆ।

ਦੋਹਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਚਾਰ ਹੋਰ ਸਵਾਰੀਆਂ ਮਾਮੂਲੀ ਜ਼ਖ਼ਮੀ ਹੋ ਗਈਆਂ। ਪੁਲਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

-PTC News

  • Share