Chandigarh News: ਚੰਡੀਗੜ੍ਹ ਦੇ ਸੈਕਟਰ 33 ਟੈਰੇਸ ਗਾਰਡਨ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੂਥ ਦੀ ਛੱਤ ਡਿੱਗ ਗਈ, ਜਿਸ ਨਾਲ ਚਾਰ ਮਜ਼ਦੂਰ ਫਸ ਗਏ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਇਕ ਵਿਅਕਤੀ ਅਜੇ ਵੀ ਫਸਿਆ ਹੋਇਆ ਹੈ। ਇਸ ਨੂੰ ਹਟਾਉਣ ਲਈ ਯਤਨ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਇਹ ਕਰਮਚਾਰੀ ਇਸ ਬੂਥ ਵਿੱਚ ਮੁਰੰਮਤ ਦਾ ਕੰਮ ਕਰ ਰਹੇ ਸਨ।<iframe src=https://www.facebook.com/plugins/video.php?height=314&href=https://www.facebook.com/ptcnewsonline/videos/299221109501073/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਸ ਬੂਥ ਵਿੱਚ ਇੱਕ ਕੌਫੀ ਹਾਊਸ ਖੁੱਲ੍ਹਣ ਵਾਲਾ ਸੀ। ਇਸ ਸਬੰਧੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਆਫਤ ਪ੍ਰਬੰਧਨ ਟੀਮ ਨੇ ਤੁਰੰਤ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ। ਜਦੋਂਕਿ ਮਲਬੇ ਦੇ ਅੰਦਰ ਦੀ ਤਲਾਸ਼ ਲਈ ਇੱਕ ਮਜ਼ਦੂਰ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਫਿਲਹਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਕੰਟਰੋਲ ਰੂਮ ਵਿੱਚ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਡੀਐੱਸਪੀ ਦੱਖਣੀ ਦਲਬੀਰ ਸਿੰਘ, ਸੈਕਟਰ 34 ਪੁਲਿਸ ਸਟੇਸ਼ਨ ਦੇ ਇੰਚਾਰਜ ਬਲਦੇਵ ਸਿੰਘ, ਸੈਕਟਰ 31 ਪੁਲਿਸ ਸਟੇਸ਼ਨ ਦੇ ਇੰਚਾਰਜ ਰਾਮ ਰਤਨ ਸ਼ਰਮਾ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ, ਇਸ ਦੌਰਾਨ ਪੁਲਿਸ ਨੇ ਹਾਦਸਾਗ੍ਰਸਤ ਇਲਾਕੇ ਦੀ ਘੇਰਾਬੰਦੀ ਕਰ ਲਈ।