Advertisment

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਸਮੇਤ 424 ਵਿਅਕਤੀਆਂ ਦੀ ਸੁਰੱਖਿਆ ਲਈ ਵਾਪਸ

author-image
Pardeep Singh
Updated On
New Update
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਸਮੇਤ 424 ਵਿਅਕਤੀਆਂ ਦੀ ਸੁਰੱਖਿਆ ਲਈ ਵਾਪਸ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਐਕਸ਼ਨ ਲਿਆ ਹੈ। ਜਿਸ ਵਿੱਚ ਭਗਵੰਤ ਮਾਨ ਨੇ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਨ੍ਹਾਂ ਵਿੱਚ ਸਾਬਕਾ ਵਿਧਾਇਕ, ਮੌਜੂਦਾ ਵਿਧਾਇਕ ਅਤੇ ਕਈ ਨਾਮੀ ਸ਼ਖ਼ਸੀਅਤਾਂ ਦੇ ਨਾਂਅ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵਾਪਸ ਲੈ ਲਈ ਹੈ।
Advertisment
publive-image ਪੰਜਾਬ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲਈ ਹੈ ਇਸ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਸ ਦੀ ਰਾਖੀ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ।ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ 'ਚ ਸ਼ਾਮਿਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ ਪਰ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ। publive-image ਪੰਜਾਬ ਦੀਆਂ ਕਈ ਨਾਮੀ ਸਖਸ਼ੀਅਤ ਦਾ ਵੀ ਨਾਮ ਸ਼ਾਮਿਲ ਹੈ। publive-image ਪੰਜਾਬ ਸਰਕਾਰ ਵੱਲੋਂ ਦਿਨੋਂ ਦਿਨ ਵੱਡੇ ਫੈਸਲੇ ਲਏ ਜਾ ਰਹੇ ਹਨ।ਹੁਣ ਸੀਐਮ ਵੱਲੋਂ 424 ਲੋਕਾ ਦੀ ਸੁਰੱਖਿਆਂ ਵਾਪਸ ਲੈ ਕੇ ਵੀਆਈਪੀ ਕਲਚਰ ਖਤਮ ਦੀ ਪਹਿਲ ਕਦਮੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 12 ਮਾਰਚ ਨੂੰ 122 ਅਤੇ ਫਿਰ 23 ਅਪ੍ਰੈਲ ਨੂੰ 184 VVIPs ਦੀ ਸੁਰੱਖਿਆ ਵਾਪਸ ਲਈ ਜਾ ਚੁੱਕੀ ਹੈ। ਕੁੱਲ ਮਿਲਾ ਕੇ ਹੁਣ ਤਕ 730 VVIPs ਦੀ ਸੁਰੱਖਿਆ 'ਤੇ ਕੈਂਚੀ ਚਲਾਈ ਜਾ ਚੁੱਕੀ ਹੈ। ਇਹ ਵੀ ਪੜ੍ਹੋ:ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਿਲ publive-image -PTC News-
latest-news punjab-news bhagwant-mann protection-of-424-persons %e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%95 424-%e0%a8%b5%e0%a8%bf%e0%a8%85%e0%a8%95%e0%a8%a4%e0%a9%80%e0%a8%86%e0%a8%82-%e0%a8%a6%e0%a9%80-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b2%e0%a8%88-%e0%a8%b5%e0%a8%be
Advertisment

Stay updated with the latest news headlines.

Follow us:
Advertisment