Sun, Jul 20, 2025
Whatsapp

ਮੋਗਾ 'ਚ ਦਿਨ ਦਿਹਾੜੇ ਵੱਡੀ ਵਾਰਦਾਤ: ਡਿਪਟੀ ਮੇਅਰ ਦੇ ਭਰਾ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ

Reported by:  PTC News Desk  Edited by:  Riya Bawa -- December 01st 2021 07:29 PM -- Updated: December 01st 2021 07:35 PM
ਮੋਗਾ 'ਚ ਦਿਨ ਦਿਹਾੜੇ ਵੱਡੀ ਵਾਰਦਾਤ: ਡਿਪਟੀ ਮੇਅਰ ਦੇ ਭਰਾ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ

ਮੋਗਾ 'ਚ ਦਿਨ ਦਿਹਾੜੇ ਵੱਡੀ ਵਾਰਦਾਤ: ਡਿਪਟੀ ਮੇਅਰ ਦੇ ਭਰਾ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ

ਮੋਗਾ: ਪੰਜਾਬ ਦੇ ਜ਼ਿਲ੍ਹੇ ਮੋਗਾ ਵਿਚ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਈ ਗਿਆ ਤੇ ਇਕ ਬਦਮਾਸ਼ ਨੂੰ ਕਾਬੂ ਕੀਤਾ ਗਿਆ ਹੈ। ਦੱਸ ਦੇਈਏ ਕਿ ਮੋਗਾ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ਅਤੇ ਭਤੀਜੇ ਤੇ ਦੋ ਹਥਿਆਰਬੰਦ ਬਦਮਾਸ਼ਾਂ ਨੇ ਫਾਇਰਿੰਗ ਕੀਤੀ। ਫਿਲਹਾਲ ਅਸ਼ੋਕ ਧਮੀਜਾ ਦੇ ਭਰਾ ਨੂੰ ਜ਼ਖਮੀ ਹਾਲਤ 'ਚ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਇਕ ਹਥਿਆਰਬੰਦ ਬਦਮਾਸ਼ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ ਹੈ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। -PTC News


Top News view more...

Latest News view more...

PTC NETWORK
PTC NETWORK