Mon, Apr 29, 2024
Whatsapp

ਰਾਏਪੁਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਹੈਲੀਕਾਪਟਰ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ, CM ਬਘੇਲ ਨੇ ਪ੍ਰਗਟਾਇਆ ਦੁੱਖ

Written by  Pardeep Singh -- May 13th 2022 08:08 AM
ਰਾਏਪੁਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਹੈਲੀਕਾਪਟਰ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ, CM ਬਘੇਲ ਨੇ ਪ੍ਰਗਟਾਇਆ ਦੁੱਖ

ਰਾਏਪੁਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਹੈਲੀਕਾਪਟਰ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ, CM ਬਘੇਲ ਨੇ ਪ੍ਰਗਟਾਇਆ ਦੁੱਖ

ਰਾਏਪੁਰ: ਰਾਏਪੁਰ ਏਅਰਪੋਰਟ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਰਾਏਪੁਰ ਹਵਾਈ ਅੱਡੇ ਦੇ ਡਾਇਰੈਕਟਰ ਰਾਕੇਸ਼ ਸਹਾਏ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਰਨਵੇਅ ਦੇ ਅਖੀਰ 'ਤੇ ਹੈਲੀਕਾਪਟਰ ਕਰੈਸ਼ ਹੋ ਗਿਆ। ਹੈਲੀਕਾਪਟਰ 'ਚ ਸਵਾਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਹਫੜਾ-ਦਫੜੀ ਦਾ ਮਾਹੌਲ ਹੈ। ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਰਾਹਤ ਕਾਰਜ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਚੰਗਿਆੜੀ ਨਿਕਲੀ। ਜਿਸ ਤੋਂ ਬਾਅਦ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕੈਪਟਨ ਗੋਪਾਲ ਕ੍ਰਿਸ਼ਨ ਪਾਂਡਾ ਅਤੇ ਕੈਪਟਨ ਏਪੀ ਸ਼੍ਰੀਵਾਸਤਵ ਦੀ ਮੌਤ ਹੋ ਗਈ ਸੀ। ਰਾਏਪੁਰ ਦੇ ਐਡੀਸ਼ਨਲ ਐੱਸਪੀ, ਐਡੀਸ਼ਨਲ ਐੱਸਪੀ ਰੂਰਲ ਅਤੇ ਏਅਰਪੋਰਟ ਅਥਾਰਟੀ ਦੇ ਲੋਕ ਵੀ ਉੱਥੇ ਮੌਜੂਦ ਹਨ। Training chopper crashes in Chhattisgarh's Raipur ਹੈਲੀਕਾਪਟਰ ਹਾਦਸੇ ਤੋਂ ਬਾਅਦ ਦੋਵੇਂ ਪਾਇਲਟਾਂ ਨੂੰ ਰਾਏਪੁਰ ਦੇ ਰਾਮਕ੍ਰਿਸ਼ਨ ਹਸਪਤਾਲ ਲਿਆਂਦਾ ਗਿਆ। ਪਰ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਏਅਰਪੋਰਟ 'ਤੇ ਮੌਜੂਦ ਸਟਾਫ ਨੇ ਦੱਸਿਆ ਕਿ ਇਹ ਹਾਦਸਾ ਰਾਤ 9.10 ਵਜੇ ਵਾਪਰਿਆ ਸੀ.ਐਮ ਬਘੇਲ ਨੇ ਇਸ ਹਾਦਸੇ 'ਤੇ ਦੁੱਖ ਕੀਤਾ। ਸੀਐਮ ਭੁਪੇਸ਼ ਬਘੇਲ ਨੇ ਇਸ ਹਾਦਸੇ 'ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦੁਖਦਾਈ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਹ ਵੀ ਪੜ੍ਹੋ:ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਟਿੱਪਰ ਅਤੇ ਜੇਸੀਬੀ ਮਸ਼ੀਨ ਕੀਤੀ ਜ਼ਬਤ -PTC News


Top News view more...

Latest News view more...