Mon, Sep 21, 2026
Whatsapp

ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Reported by:  PTC News Desk  Edited by:  Pardeep Singh -- January 28th 2022 08:42 PM -- Updated: January 28th 2022 08:48 PM
ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਜਲੰਧਰ: ਥਾਣਾ ਗੁਰਾਇਆ ਦੀ ਪੁਲਿਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ। ਇਸ ਬਾਰੇ ਪੁਲਿਸ ਅਧਿਕਾਰੀ ਹਰਨੀਲ ਸਿੰਘ ਨੇ ਦੱਸਿਆ ਕਿ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਸਮੇਤ ਸਾਥੀਆਂ ਸਮੇਤ ਨਾਕਾ ਬੰਦੀ ਕੀਤੀ ਹੋਈ ਸੀ।ਇਨ੍ਹਾਂ ਨੂੰ ਗੁਪਤਾ ਸੂਚਨਾ ਮਿਲੀ ਕਿ ਜੈਨੀਫਰ ਪੁੱਤਰੀ ਸਾਈਬੇਰਾ ਵਾਸੀ ਯੁਗਾਂਡਾ ਫਗਵਾੜਾ ਜੋ ਹੈਰੋਇਨ ਦੀ ਤਸਕਰੀ ਕਰਦੀ ਹੈ ਅਤੇ ਬੱਸ ਅੱਡਾ ਗੁਰਾਇਆ ਵਾਕਬਦਾਰ ਗਾਹਕਾ ਨੂੰ ਸਪਲਾਈ ਕਰਨੀ ਹੈ ਜੇਕਰ ਬੱਸ ਅੱਡਾ ਹੁਣੇ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ ਤਾਂ ਜੈਨੀਫਰ ਕੋਲੋਂ ਹੈਰੋਇਨ ਸਮੇਤ ਕਾਬੂ ਆ ਸਕਦੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਨੇ ਜੈਨੀਫਰ ਪੁੱਤਰੀ ਵਾਰੀ ਸਾਈਬੇਰਾ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਹੈ ਕਿ ਪੁਲਿਸ ਵੱਲੋਂ ਮੁਕੱਦਮਾ ਨੰਬਰ 18 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਵੱਲੋਂ ਦੱਸਿਆ ਹੈ ਕਿ ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਉਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਕੀਤਾ ਜਾ ਰਹੀ ਹੈ। ਇਹ ਵੀ ਪੜ੍ਹੋ:ਸਿੱਖਿਆ ਨੂੰ ਕਿੱਤਾਮੁੱਖੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ: ਐਡਵੋਕੇਟ ਧਾਮੀ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK