Sun, Jul 13, 2025
Whatsapp

ਜਲੰਧਰ 'ਚ ਲੁੱਟ ਦੀ ਵੱਡੀ ਵਾਰਦਾਤ, PNB 'ਚੋਂ ਲੁੱਟੇ ਕਰੀਬ 15 ਲੱਖ ਰੁਪਏ

Reported by:  PTC News Desk  Edited by:  Riya Bawa -- December 22nd 2021 01:07 PM -- Updated: December 22nd 2021 01:13 PM

ਜਲੰਧਰ : ਜਲੰਧਰ 'ਚ ਗ੍ਰੀਨ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਨਕਾਬ ਪਹਿਨ ਕੇ ਆਏ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਕੈਸ਼ੀਅਰ ਤੋਂ ਕਰੀਬ 15 ਲੱਖ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰੇ ਬੈਂਕ ਦਾ ਡੀ.ਵੀ.ਆਰ. ਵੀ ਨਾਲ ਲੈ ਗਏ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਨਕਾਬਪੋਸ਼ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਬੈਂਕ ਅੰਦਰ ਦਾਖਲ ਹੋਏ ਸਨ। ਬੈਂਕ ਖੁੱਲ੍ਹਦੇ ਹੀ ਬਦਮਾਸ਼ ਅੰਦਰ ਦਾਖਲ ਹੋਏ ਅਤੇ ਬੈਂਕ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ। ਬੈਂਕ ਦੇ ਮੁਲਾਜ਼ਮਾਂ ਨੂੰ ਹਥਿਆਰਾਂ ਦੀ ਨੋਕ 'ਤੇ ਲੈ ਕੇ ਸਟਰਾਂਗ ਰੂਮ ਦੀਆਂ ਚਾਬੀਆਂ ਖੋਹ ਕੇ ਨਕਦੀ ਵਾਲੇ ਬੈਗ 'ਚ ਭਰ ਕੇ ਲੈ ਗਏ। ਲੁੱਟ ਦੀ ਵਾਰਦਾਤ ਤੋਂ ਬਾਅਦ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਸਨਸਨੀ ਫੈਲ ਗਈ। ਬਦਮਾਸ਼ ਭੱਜਣ ਤੋਂ ਬਾਅਦ ਬੈਂਕ ਕਰਮਚਾਰੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਇਲਾਕੇ ਦੀ ਨਾਕਾਬੰਦੀ ਵੀ ਕੀਤੀ ਗਈ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲੀਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਪੀਐਨਬੀ ਬੈਂਕ ਵਿੱਚ ਹੋਈ ਡਕੈਤੀ ਦੀ ਜਾਂਚ ਲਈ ਪੁੱਜੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲੁਟੇਰਿਆਂ ਕੋਲ ਨਾ ਸਿਰਫ਼ ਤੇਜ਼ਧਾਰ ਹਥਿਆਰ ਸਨ, ਸਗੋਂ ਉਨ੍ਹਾਂ ਕੋਲ ਦੇਸੀ ਪਿਸਤੌਲ ਵੀ ਸਨ। ਤਿੰਨ ਲੁਟੇਰੇ ਬੈਂਕ ਵਿੱਚ ਦਾਖਲ ਹੋਏ ਸਨ, ਜਿਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ। ਲੁਟੇਰੇ ਬੈਂਕ ਖੋਲ੍ਹਦੇ ਹੀ ਅੰਦਰ ਦਾਖਲ ਹੋਏ ਅਤੇ ਸਟਾਫ ਨੂੰ ਹਥਿਆਰਾਂ ਦੀ ਨੋਕ 'ਤੇ 16 ਲੱਖ 93 ਹਜ਼ਾਰ ਰੁਪਏ ਲੁੱਟ ਕੇ ਲੈ ਗਏ। -PTC News


Top News view more...

Latest News view more...

PTC NETWORK
PTC NETWORK