Sat, Apr 20, 2024
Whatsapp

ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰਪੈਸੇ ਦਿੱਤੇ , ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਮ ਜਨਤਕ ਕੀਤੇ ਜਾਣੇ : ਸ਼੍ਰੋਮਣੀ ਅਕਾਲੀ ਦਲ  

Written by  Shanker Badra -- May 15th 2021 07:05 PM
ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰਪੈਸੇ ਦਿੱਤੇ , ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਮ ਜਨਤਕ ਕੀਤੇ ਜਾਣੇ : ਸ਼੍ਰੋਮਣੀ ਅਕਾਲੀ ਦਲ  

ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰਪੈਸੇ ਦਿੱਤੇ , ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਮ ਜਨਤਕ ਕੀਤੇ ਜਾਣੇ : ਸ਼੍ਰੋਮਣੀ ਅਕਾਲੀ ਦਲ  

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਹਨਾਂ ਵਿਧਾਇਕਾਂ ਦੇ ਨਾਮ ਜਨਤਕ ਕਰਨ ,ਜਿਹਨਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ਸਿਰਫ ਇਸ ਕਰ ਕੇ ਪੈਸੇ ਦਿੱਤੇ ਕਿ ਉਹਨਾਂ ਨੁੰ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਟਿਕਟਾਂ ਯਕੀਨੀ ਮਿਲਣਗੀਆਂ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਬੁਲਾਰੇ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬੀ ਇਹ ਜਾਣ ਕੇ ਹੈਰਾਨ ਹਨ ਕਿ ਸੂਬੇ ਵਿਚ ਨਵਾਂ ਸਕੈਂਡਲ ਸਾਹਮਣੇ ਆਇਆ ਹੈ। ਜਿਸ ਵਿਚ ਮੌਜੂਦਾ ਵਿਧਾਇਕ 2022 ਦੀਆਂ ਚੋਣਾਂ ਵਾਸਤੇ ਟਿਕਟਾਂ ਮਿਲਣੀਆਂ ਯਕੀਨੀ ਬਣਾਉਣ ਵਾਸਤੇ ਸਿਆਸੀ ਸਲਾਹਕਾਰ ਦੇ ਨਾਂ ’ਤੇ ਪੈਸੇ ਦੇ ਰਹੇ ਹਨ ਜਦਕਿ ਇਹ ਵਿਅਕਤੀ ਬਹਿਰੂਪੀਆ ਹੈ। ਉਹਨਾਂ ਕਿਹਾ ਕਿ ਇਹ ਇਹ ਵਿਧਾਇਕ ਪ੍ਰਸ਼ਾਂਤ ਕਿਸ਼ੋਰ ਦੇ ਨਾਂ ’ਤੇ ਪੈਸੇ ਕਿਉਂ ਦੇ ਰਹੇ ਹਨ ਅਤੇ ਇਹਨਾਂ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਦੇਣ ਲਈ 5 ਕਰੋੜ ਰੁਪਏ ਕਿਵੇਂ ਇਕੱਠੇ ਕੀਤੇ, ਇਹ ਜਾਂਚ ਦਾ ਵਿਸ਼ਾ ਹੈ ,ਜਿਸਦੀ ਪੜਤਾਲ ਪੰਜਾਬ ਪੁਲਿਸ ਨੁੰ ਜ਼ਰੂਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਕਾਰਵਾਈ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਹਨਾਂ ਵਿਧਾਇਕਾਂ ਨੂੰ ਨਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤੇ ਨਾ ਹੀ ਕਾਂਗਰਸ ਹਾਈ ਕਮਾਂਡ ’ਤੇ ਵਿਸ਼ਵਾਸ ਹੈ ਬਲਕਿ ਇਹ ਲੋਕ ਤਾਂ ਇਹ ਮੰਨ ਕੇ ਚਲ ਰਹੇ ਹਨ ਕਿ ਇਹ ਪ੍ਰਸ਼ਾਂਤ ਕਿਸ਼ੋਰ ਹੀ ਹੈ ,ਜਿਸਨੇ ਟਿਕਟਾਂ ਦੀ ਵੰਡ ਕਰਨੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਵੱਡਾ ਸਕੈਂਡਲ ਹੈ ,ਜਿਸ ਵਿਚ ਕਾਂਗਰਸੀ ਆਗੂ ਪ੍ਰਸ਼ਾਂਤ ਕਿਸ਼ੋਰ ਦੇ ਨਾਂ ’ਤੇ ਪੈਸੇ ਦੇ ਰਹੇ ਹਨ। ਤਾਂ ਜੋ ਆਉਂਦੀਆਂ ਚੋਣਾਂ ਵਿਚ ਉਹਨਾਂ ਦੀਆਂ ਟਿਕਟਾਂ ਯਕੀਨੀ ਬਣਾਈਆਂ ਜਾ ਸਕਣ ਅਤੇ ਉਹਨਾਂ ਨੇ ਪੈਸਾ ਕਿਵੇਂ ਇਕੱਠਾ ਕੀਤਾ, ਇਸਦੀ ਬਾਰੀਕੀ ਨਾਲ ਜਾਂਚ ਕੀਤੇ ਜਾਣ ਦੀ ਜ਼ਰੂਰਤ ਹੈ।ਉਹਨਾਂ ਕਿਹਾ ਕਿ ਹੁਣ ਇਹ ਹਰ ਪੰਜਾਬੀ ਨੂੰ ਸਪਸ਼ਟ ਹੋ ਗਿਆ ਹੈ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਸੂਬੇ ਦੀ ਕਾਂਗਰਸ ਲੀਡਰਸ਼ਿਪ ਨੇ ਸਿਰਫ ਭ੍ਰਿਸ਼ਟਾਚਾਰ ਕੀਤਾ ਹੈ ਤਾਂ ਪੈਸਾ ਬਣਾਇਆ ਜਾ ਸਕੇ ਤੇ ਅਜਿਹੇ ਸਾਰੇ ਕੰਮਾਂ ਦੀ ਮੁੱਖ ਮੰਤਰੀ ਨੇ ਆਪ ਪੁਸ਼ਤ ਪਨਾਹੀ ਕੀਤੀ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਦਾ ਨਿਤਾਰਾ ਹੋ ਸਕੇ। -PTCNews


Top News view more...

Latest News view more...