Thu, Apr 25, 2024
Whatsapp

ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਚੋਣ ਸਟੰਟ: ਮਾਇਆਵਤੀ

Written by  Riya Bawa -- September 20th 2021 12:51 PM -- Updated: September 20th 2021 01:02 PM
ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਚੋਣ ਸਟੰਟ: ਮਾਇਆਵਤੀ

ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਚੋਣ ਸਟੰਟ: ਮਾਇਆਵਤੀ

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਉੱਪ ਮੁੱਖ ਮੰਤਰੀ ਬਣੇ ਹਨ। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮਾਇਆਵਤੀ ਦਾ ਟਵੀਟ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ ਜਾਂਦਾ। ਮੈਨੂੰ ਮੀਡੀਆ ਰਾਹੀਂ ਇਹ ਵੀ ਪਤਾ ਲੱਗਾ ਹੈ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕ ਗੈਰ-ਦਲਿਤ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਵਧਾਈ ਦੇ ਨਾਲ ਨਾਲ ਮਾਇਆਵਤੀ ਨੇ ਕਾਂਗਰਸ 'ਤੇ ਤੰਜ ਕਸਿਆ।

ਮਾਇਆਵਤੀ ਨੇ ਕਿਹਾ ਕਿ ਇਸ ਦਾ ਮਤਲਬ ਹੈ ਕਿ ਕਾਂਗਰਸ ਅਜੇ ਵੀ ਦਲਿਤਾਂ 'ਤੇ ਪੂਰਾ ਭਰੋਸਾ ਨਹੀਂ ਕਰਦੀ। ਬਸਪਾ ਸੁਪਰੀਮੋ ਨੇ ਅੱਜ ਕਾਂਗਰਸ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਦਲਿਤ ਲੀਡਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਥੋੜ੍ਹੇ ਸਮੇਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਟਵੀਟ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਵਧਾਈ ਦਿੱਤੀ ਹੈ। ਨਰਿੰਦਰ ਮੋਦੀ ਨੇ ਲਿਖਿਆ ਹੈ ਕਿ ਉਹ ਭਾਰਤ ਸਰਕਾਰ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਦੀ ਰਹੇਗੀ। ਦੱਸਣਯੋਗ ਹੈ ਕਿ ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਤੇ ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਨੇ ਵੀ ਸਹੁੰ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ। -PTC News

Top News view more...

Latest News view more...