ਕਿਸਾਨਾਂ ਵੱਲੋਂ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦੇ ਦੋਸ਼ ਲਗਾਉਣਾ ਕੇਂਦਰ ਦੀ ਕਿਸਾਨਾਂ ਖ਼ਿਲਾਫ਼ ਸਾਜਿਸ਼ : ਡਾ. ਦਲਜੀਤ ਸਿੰਘ ਚੀਮਾ

By Jagroop Kaur - May 27, 2021 6:05 pm

ਚੰਡੀਗੜ੍ਹ, 27 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਦੀ ਇਸ ਗੱਲੋਂ ਜ਼ੋਰਦਾਰ ਨਿਖੇਧੀ ਕੀਤੀ ਕਿ ਉਹ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਦਾ ਯਤਨ ਕਰ ਰਹੀ ਹੈ ਤੇ ਇਸਨੇ ਦਾਇਰ ਕੀਤੀ ਸਿਆਸੀ ਤੌਰ ’ਤੇ ਪ੍ਰੇਰਿਤ ਚਾਰਜਸ਼ੀਟ ਵਿਚ ਇਹ ਦੋਸ਼ ਲਗਾ ਕੇ ਕਿ ਕਿਸਾਨਾਂ ਨੇ ਲਾਲ ਕਿਲ੍ਹੇ ਨੂੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਣ ਦਾ ਯਤਨ ਕੀਤਾ, ਨਾਲ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।Kisan Andolan : Farmers celebrated Black Day against agricultural laws In India

ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣਅਤੇ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ‘ਤੇ ਮਨਾਇਆ ਕਾਲਾ ਦਿਵਸਪੜ੍ਹੋ ਹੋਰ ਖ਼ਬਰਾਂ : ਡੋਮਿਨਿਕਾ ‘ਚ ਫੜਿਆ ਗਿਆ ਭਗੌੜਾ ਮੇਹੁਲ ਚੋਕਸੀ,ਇੰਟਰਪੋਲ ਨੇ ਜਾਰੀ ਕੀਤਾ ਸੀ ‘ਯੈਲੋ ਨੋਟਿਸ’

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਪੁਲਿਸ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ, ਉਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਕਿਸਾਨਾਂ ਨੇ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਇਸਨੁੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਦਾਅਵਾ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿਸਾਨ ਅੰਦੋਲਨ ਦੀ ਸਾਰੀ ਸਥਾਪਿਤ ਲੀਡਰਸ਼ਿਪ ਤੇ ਇਹਨਾਂ ਦੇ ਨਾਲ ਹਜ਼ਾਰਾਂ ਰੋਸ ਵਿਖਾਵਾਕਾਰੀ ਦਿੱਲੀ ਪੁਲਿਸ ਨਾਲ ਹੋਈ ਗੱਲਬਾਤ ਵਿਚ ਤੈਅ ਹੋਏ ਰੂਟ ’ਤੇ ਹੀ ਗਏ ਸਨ, ਸਿਰਫ ਥੋੜ੍ਹੇ ਜਿਹੇ ਲੋਕ ਹੀ ਲਾਲ ਕਿਲ੍ਹੇ ’ਤੇ ਪਹੁੰਚੇ ਸਨ।Kisan Andolan News : Farmers to mark 6 months of stir with ‘Black Day’ today

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੱਜ ਮਨਾਉਣਗੇ ਕਾਲਾ ਦਿਵਸ , ਕੇਂਦਰ ਸਰਕਾਰ ਦੇ ਫੂਕੇ ਜਾਣਗੇ ਪੁਤਲੇਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਚਾਰਜਸ਼ੀਟ ‘ਚ ਹੋਇਆ ਵੱਡਾ ਖ਼ੁਲਾਸਾ

ਡਾ. ਚੀਮਾ ਨੇ ਕਿਹਾ ਅਜਿਹਾ ਜਾਪਦਾ ਹੈ ਕਿ ਦਿੱਲੀ ਪੁਲਿਸ ਨੇ ਸਾਰੇ ਕੇਸ ਦੀ ਪ੍ਰੋਫੈਸ਼ਨਲ ਢੰਗ ਨਾਲ ਜਾਂਚ ਨਹੀਂ ਕੀਤੀ। ਉਹਨਾਂ ਕਿਹਾ ਕਿ ਚਾਰਜਸ਼ੀਟ ਦਾਇਰ ਕਰਨ ਸਮੇਂ ਜ਼ਮੀਨੀ ਹਕੀਕਤ ਦਾ ਖਿਆਲ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਇਹ ਚਾਰਜਸ਼ੀਟ ਸਿਆਸਤ ਤੋਂ ਪ੍ਰੇਰਿਤ ਲੱਗਦੀ ਹੈ।SAD asks CM to resign on moral grounds after admitting he had failed to end drug menace or provide employment to youth while trying to sidestep from the holy oath taken in the name of Gutka Sahib
ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਹਾਲਾਤਾਂ ਦਾ ਜਾਇਜ਼ਾ ਲਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦਿੱਲੀ ਪੁਲਿਸ ਵੱਲੋਂ ਦਾਇਰ ਪੱਖਪਾਤੀ ਚਾਰਜਸ਼ੀਟ ਦੇ ਕਾਰਨ ਕੋਈ ਕਿਸਾਨ ਪੀੜਤ ਨਾ ਹੋ ਜਾਵੇ।
adv-img
adv-img