Fri, Apr 19, 2024
Whatsapp

ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ

Written by  Jashan A -- May 13th 2019 02:22 PM
ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ

ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ

ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ,ਸ੍ਰੀ ਅੰਮ੍ਰਿਤਸਰ ਸਾਹਿਬ: ਬੀਤੇ ਦਿਨ ਮਲੇਰਕੋਟਲਾ ਦੇ ਪਿੰਡ ਹਥੋਆ 'ਚ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ। [caption id="attachment_294748" align="aligncenter" width="300"]asr ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ[/caption] ਹੋਰ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਇਸ ਮੌਕੇ ਉਹਨਾਂ ਕਿਹਾ ਕਿ ਸੂਬਾ ਸਰਕਾਰ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਅਤੇ ਸੂਬਾ ਸਰਕਾਰ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਏ। ਉਹਨਾਂ ਇਹ ਵੀ ਕਿਹਾ ਕਿ ਲੋਕਲ ਗੁਰਦੁਆਰਾ ਕਮੇਟੀਆਂ ਚੌਕਸ ਰਹਿਣ ਅਤੇ ਪੰਜਾਬ 'ਚ ਸੰਗਤਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। [caption id="attachment_294749" align="aligncenter" width="300"]asr ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ[/caption] ਤੁਹਾਨੂੰ ਦੱਸ ਦੇਈਏ ਕਿ ਮਲੇਰਕੋਟਲਾ ਦੇ ਨਜਦੀਕ ਪਿੰਡ ਹਥੋਆ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕੁਝ ਸ਼ਰਾਰਤੀ ਅਨਸਰਾਂ ਨੇ ਸਥਾਨਕ ਗੁਰਦੁਆਰਾ ਸਾਹਿਬ 'ਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ ਕਰ ਦਿੱਤੇ। ਹੋਰ ਪੜ੍ਹੋ:ਮਨਪ੍ਰੀਤ ਬਾਦਲ ਵਿਵਾਦਾਂ ‘ਚ ਘਿਰੇ ,ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ”ਧਾਰਮਿਕ ਕਿਤਾਬ” [caption id="attachment_294751" align="aligncenter" width="300"]asr ਮਲੇਰਕੋਟਲਾ: ਬੇਅਦਬੀ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ[/caption] ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਮਾਹੌਲ ਤਣਾਅਪੂਰਨ ਹੋਣ ਤੋਂ ਰੋਕਣ ਲਈ ਪਿੰਡ ਵਿਚ ਜ਼ਿਆਦਾ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। -PTC News


Top News view more...

Latest News view more...