Advertisment

ਮਲੇਰਕੋਟਲਾ ਦੇ ਪਿੰਡ ਹਥੋਆ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ, ਲੋਕਾਂ 'ਚ ਭਾਰੀ ਰੋਸ

author-image
Jashan A
Updated On
New Update
ਮਲੇਰਕੋਟਲਾ ਦੇ ਪਿੰਡ ਹਥੋਆ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ, ਲੋਕਾਂ 'ਚ ਭਾਰੀ ਰੋਸ
Advertisment
ਮਲੇਰਕੋਟਲਾ ਦੇ ਪਿੰਡ ਹਥੋਆ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ, ਲੋਕਾਂ 'ਚ ਭਾਰੀ ਰੋਸ ,ਮਲੇਰਕੋਟਲਾ: ਮਲੇਰਕੋਟਲਾ ਦੇ ਨਜਦੀਕ ਪਿੰਡ ਹਥੋਆ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕੁਝ ਸ਼ਰਾਰਤੀ ਅਨਸਰਾਂ ਨੇ ਸਥਾਨਕ ਗੁਰਦੁਆਰਾ ਸਾਹਿਬ 'ਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ ਕਰ ਦਿੱਤੇ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕੁਝ ਸ਼ਰਾਰਤੀ ਅਨਸਰਾਂ ਨੇ ਗੁਰੂ ਘਰ ਦਾ ਤਾਲਾ ਤੋੜ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। maler ਮਲੇਰਕੋਟਲਾ ਦੇ ਪਿੰਡ ਹਥੋਆ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ, ਲੋਕਾਂ 'ਚ ਭਾਰੀ ਰੋਸ ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਮਾਹੌਲ ਤਣਾਅਪੂਰਨ ਹੋਣ ਤੋਂ ਰੋਕਣ ਲਈ ਪਿੰਡ ਵਿਚ ਜ਼ਿਆਦਾ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਵਿਚ ਲੋਕ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਪਿੰਡ ਵਾਸੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। maler ਮਲੇਰਕੋਟਲਾ ਦੇ ਪਿੰਡ ਹਥੋਆ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ, ਲੋਕਾਂ 'ਚ ਭਾਰੀ ਰੋਸ ਇਸਦੇ ਨਾਲ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਕਿਸੇ ਨੇ ਪਿੰਡ ਦਾ ਮਾਹੌਲ ਖਰਾਬ ਕਰਨ ਦੀ ਇਹ ਹਰਕਤ ਕੀਤੀ ਹੈ।ਇਸ ਘਟਨਾ ਤੋਂ ਬਾਅਦ ਜਿਥੇ ਸਥਾਨਕ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵੀ ਘਟਨਾ ਦੀ ਨਿਖੇਧੀ ਕੀਤੀ ਗਈ ਹੈ। publive-imageਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਯਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ 'ਚ ਪਾਇਆ ਗਿਆ ਕਿ ਇਸ ਘਟਨਾ ਪਿੱਛੇ ਜ਼ਰੂਰ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ, ਜ਼ਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News  -
punjabi-news latest-punjabi-news malerkotla malerkotla-news latest-malerkotla-news sri-guru-granth-sahib-ji-news malerkotla-news-in-punjabi latest-sri-guru-grath-sahib-ji-n
Advertisment

Stay updated with the latest news headlines.

Follow us:
Advertisment