ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ ‘ਤੇ ਹੀ ਹੋਈ ਮੌਤ

Malerkotla-Raikot main road Sandaur Road Accident

ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ ‘ਤੇ ਹੀ ਹੋਈ ਮੌਤ:ਸੰਗਰੂਰ ਅਧੀਨ ਕਸਬਾ ਸੰਦੌੜ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।ਮ੍ਰਿਤਕ ਦੋਵੇਂ ਵਿਅਕਤੀਆਂ ਦੀ ਪਛਾਣ ਮੁਹੰਮਦ ਅਲੀ ਅਤੇ ਸੋਨੀ ਦੋਵੇਂ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 2 ਵਿਅਕਤੀ ਮਲੇਰਕੋਟਲਾ -ਰਾਏਕੋਟ ਮੁੱਖ ਮਾਰਗ ‘ਤੇ ਸੰਦੌੜ ਨਜ਼ਦੀਕ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ ,ਇਸ ਦੌਰਾਨ ਮਲੇਰਕੋਟਲਾ ਤੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ ਹੈ।

ਇਸ ਘਟਨਾ ਮੌਕੇ ਮਿਲੀ ਜਾਣਕਾਰੀ ਅਨੁਸਾਰ ਇਹ ਟੱਕਰ ਇਨੀ ਜ਼ਬਰਦਸਤ ਸੀ ਕਿ ਮੋਟਰ ਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
-PTCNews