ਹੋਰ ਖਬਰਾਂ

ਸ੍ਰੀ ਮੁਕਤਸਰ ਸਾਹਿਬ : ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ , ਪਰਿਵਾਰਕ ਮੈਂਬਰਾਂ ਨੇ ਦੱਸਿਆ ਕਤਲ

By Shanker Badra -- November 21, 2019 2:00 pm

ਸ੍ਰੀ ਮੁਕਤਸਰ ਸਾਹਿਬ : ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ , ਪਰਿਵਾਰਕ ਮੈਂਬਰਾਂ ਨੇ ਦੱਸਿਆ ਕਤਲ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ-ਬਠਿੰਡਾ ਬਾਈਪਾਸ 'ਤੇ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾਂ ਰਾਜੀਵ ਕੁਮਾਰ ਵਜੋਂ ਹੋਈ ਹੈ।

Malout -Bathinda bypass Found Deathbody of the young man In Sri Muktsar Sahib ਸ੍ਰੀ ਮੁਕਤਸਰ ਸਾਹਿਬ : ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ , ਪਰਿਵਾਰਕ ਮੈਂਬਰਾਂ ਨੇ ਦੱਸਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਲਾਈਟ ਡੈਕੋਰੇਸ਼ਨ ਦੇ ਕੰਮ 'ਤੇ ਗਿਆ ਸੀ। ਇਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਹੀ ਮਿਲੀ ਹੈ। ਜਿਸ ਤੋਂ ਬਾਅਦ ਸਨਸਨੀ ਫੈਲ ਗਈ ਹੈ।

Malout -Bathinda bypass Found Deathbody of the young man In Sri Muktsar Sahib ਸ੍ਰੀ ਮੁਕਤਸਰ ਸਾਹਿਬ : ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ , ਪਰਿਵਾਰਕ ਮੈਂਬਰਾਂ ਨੇ ਦੱਸਿਆ ਕਤਲ

ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਕਿਸੇ ਨੇ ਨੌਜਵਾਨ ਦਾ ਕਤਲ ਕੀਤਾ ਹੈ। ਮ੍ਰਿਤਕ ਨੌਜਵਾਨ ਦਾ ਮੋਬਾਇਲ ਅਤੇ ਮੋਟਰਸਾਈਕਲ ਵੀ ਮੌਕੇ ਤੋਂ ਗਾਇਬ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews

  • Share