ਹੋਰ ਖਬਰਾਂ

ਮਲੋਟ : ਡੇਢ ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਰੰਗੇ ਹੱਥੀਂ ਕੀਤਾ ਕਾਬੂ

By Shanker Badra -- July 28, 2019 12:07 pm -- Updated:Feb 15, 2021

ਮਲੋਟ : ਡੇਢ ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਰੰਗੇ ਹੱਥੀਂ ਕੀਤਾ ਕਾਬੂ:ਮਲੋਟ : ਪੰਜਾਬ 'ਚ ਸਕੂਲੀ ਬੱਚੇ ਗੁੰਮ ਹੋਣ ਦੀਆਂ ਘਟਨਾਵਾਂ ਦਿਨੋ ਦਿਨ ਵਧ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਪੰਜਾਬ ਅੰਦਰ ਪਿਛਲੇ 3 ਦਿਨਾਂ ਵਿੱਚ ਬੱਚੇ ਅਗਵਾ ਕਰਨ ਵਾਲਾ ਗਿਰੋਹ ਸਰਗਰਮ ਹੋ ਗਿਆ ਹੈ।

Malout half year old baby Kidnapper Police Arrested
ਮਲੋਟ : ਡੇਢ ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਮਲੋਟ ਦੇ ਪਟੇਲ ਨਗਰ ਨੇੜੇ ਡੇਰਾ ਪ੍ਰੇਮ ਦਾਸ ਵਿਖੇ ਇਕ ਡੇਢ ਸਾਲ ਦੀ ਬੱਚੀ ਨੂੰ ਅਗਵਾ ਕਰਕੇ ਭੱਜ ਰਹੇ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਦੀ ਪਹਿਚਾਣ ਮੈਹਦੇਵ, ਵਾਸੀ ਬਿਹਾਰ ਵਜੋਂ ਹੋਈ ਹੈ।

Malout half year old baby Kidnapper Police Arrested
ਮਲੋਟ : ਡੇਢ ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਿਲਮ ਸਟਾਰ ਤੋਂ 2 ਕੇਲਿਆਂ ਬਦਲੇ 442 ਰੁਪਏ ਲੈਣ ਵਾਲੇ ਚੰਡੀਗੜ੍ਹ ਦੇ ਮਸ਼ਹੂਰ ਹੋਟਲ ‘ਤੇ ਹੋਈ ਵੱਡੀ ਕਾਰਵਾਈ

ਇਸ ਘਟਨਾ ਤੋਂ ਬਾਅਦ ਲੋਕਾਂ ਦੇ ਦੱਸਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਥਾਣੇ ਲੈ ਗਏ। ਇਸ ਸਬੰਧੀ ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਮੈਹਦੇਵ 'ਤੇ ਮਾਮਲਾ ਦਰਜ ਕਰ ਲਿਆ ਹੈ।
-PTCNews

  • Share