Thu, Apr 25, 2024
Whatsapp

4 ਧੀਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੋਗ 'ਚ ਡੁੱਬਿਆ ਪਰਿਵਾਰ

Written by  Jashan A -- September 30th 2019 07:58 AM
4 ਧੀਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੋਗ 'ਚ ਡੁੱਬਿਆ ਪਰਿਵਾਰ

4 ਧੀਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੋਗ 'ਚ ਡੁੱਬਿਆ ਪਰਿਵਾਰ

4 ਧੀਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੋਗ 'ਚ ਡੁੱਬਿਆ ਪਰਿਵਾਰ,ਮਲੋਟ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਪੰਜਾਬ ਦੇ ਕਿਸਾਨ ਮੌਤ ਦੇ ਘਾਟ ਉੱਤਰ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮਲੋਟ ਦੇ ਅਧੀਨ ਪੈਂਦੇ ਪਿੰਡ ਵਾਦੀਆਂ ਤੋਂ ਸਾਹਮਣੇ ਆਇਆ ਹੈ। Farmer ਜਿਥੇ ਇੱਕ ਕਿਸਾਨ ਨੇ ਪੈਸਿਆਂ ਦੇ ਲੈਣ-ਦੇਣ ਦੀ ਪਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।ਮ੍ਰਿਤਕ ਕਿਸਾਨ ਦੀ ਪਹਿਚਾਣ ਦਿਲਬਾਗ ਸਿੰਘ ਦੇ ਰੂਪ 'ਚ ਹੋਈ ਹੈ। ਹੋਰ ਪੜ੍ਹੋ: ਭੂਟਾਨ 'ਚ ਭਾਰਤੀ ਹਵਾਈ ਫੌਜ ਦਾ ਹੈਲੀਕਾਪਟਰ ਕ੍ਰੈਸ਼, 2 ਪਾਇਲਟਾਂ ਦੀ ਮੌਤ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਿਲਬਾਗ ਸਿੰਘ ਆਪਣੇ ਪਿੱਛੇ 4 ਲੜਕੀਆਂ ਨੂੰ ਛੱਡ ਗਿਆ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ। Farmerਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTC News


Top News view more...

Latest News view more...