ਮੁੱਖ ਖਬਰਾਂ

ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ

By Jashan A -- March 06, 2019 1:03 pm -- Updated:Feb 15, 2021

ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ,ਮਲੋਟ: ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਯੂਥ ਅਕਾਲੀ ਦਲ ਵਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਪਹੁੰਚ ਗਏ ਹਨ। ਸ੍ਰੀ ਮੁਕਤਸਰ ਸਾਹਿਬ ਪਹੁੰਚਣ 'ਤੇ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

yad ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ

ਮਿਲੀ ਜਾਣਕਾਰੀ ਅਨੁਸਾਰ ਮਲੋਟ 'ਚ ਹੋ ਰਹੀ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਅਗਵਾਈ 'ਚ ਮੁਕਤਸਰ ਦੇ ਨਾਰਾਇਣ ਗੜ੍ਹ ਤੋਂ ਮਲੋਟ ਦੀ ਦਾਣਾ ਮੰਡੀ ਤੱਕ ਰੋਡ ਸ਼ੋਅ ਕੱਢਿਆ ਗਿਆ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਬੰਟੀ ਰੋਮਾਣਾ ਅਤੇ ਰੋਜ਼ੀ ਬਰਕੰਦੀ ਵੀ ਸ਼ਾਮਿਲ ਸਨ।

yad ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ

ਦੱਸ ਦੇਈਏ ਕਿ ਯੂਥ ਅਕਾਲੀ ਦਲ ਵਲੋਂ ਵਿਸ਼ਾਲ ਰੈਲੀ ਲੋਕ ਸਭਾ ਚੋਣਾਂ ਨੂੰ ਮੁੱਦੇਨਜ਼ਰ ਰੱਖਦੇ ਹੋਏ ਵਰਕਰਾਂ ਨੂੰ ਹੱਲ੍ਹਾਸ਼ੇਰੀ ਦੇਣ ਲਈ ਕੀਤੀ ਜਾ ਰਹੀ ਹੈ।

yad ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ

ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਾਰਟੀ ਵਰਕਰਾਂ ਵੱਲੋਂ ਰੈਲੀ ਦੇ ਸਬੰਧ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

-PTC News