Advertisment

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ

author-image
Shanker Badra
Updated On
New Update
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ
Advertisment
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ:ਕੋਲਕਾਤਾ : ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ ਹੈ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਸੀ। ਪੱਛਮੀ ਬੰਗਾਲ ਅਜਿਹਾ ਕਰਨ ਵਾਲਾ ਚੌਥਾ ਰਾਜ ਬਣ ਗਿਆ ਹੈ। ਪੱਛਮੀ ਬੰਗਾਲ ਤੋਂ ਪਹਿਲਾਂ ਕੇਰਲ, ਪੰਜਾਬ ਅਤੇ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਇਸ ਤਰ੍ਹਾਂ ਦਾ ਪ੍ਰਸਤਾਵ ਪਾਸ ਹੋ ਚੁੱਕਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਇਸ ਮਤੇ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਸੀ। Mamata Banerjee Bengal becomes 4th state to pass anti-CAA resolution ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ ਇਸ ਪ੍ਰਸਤਾਵ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਨਾਗਰਿਕਤਾ ਸੋਧ ਕਾਨੂੰਨਨੂੰ ਰੱਦ ਕਰਨ ਅਤੇ ਐੱਨਆਰਸੀ ਅਤੇ ਐੱਨਪੀਆਰ, ਨੂੰ ਵੀ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਸੈਂਬਲੀ ਵਿਚ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨਲੋਕਾਂ ਦੇ ਖ਼ਿਲਾਫ਼ ਹੈ ਅਤੇ ਇਸ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।’ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਨੂੰ ਚੁਣੌਤੀ ਵੀ ਦਿੱਤੀ ਕਿ ਉਹ ਉਨ੍ਹਾਂ ਦੀ ਸਰਕਾਰ ਨੂੰ ਬਰਖਾਸਤ ਕਰਕੇ ਦਿਖਾਉਣ। Mamata Banerjee Bengal becomes 4th state to pass anti-CAA resolution ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਐੱਨਪੀਆਰ, ਐੱਨਆਰਸੀ ਤੇ ਨਾਗਰਿਕਤਾ ਸੋਧ ਕਾਨੂੰਨ ਇੱਕ ਦੂਜੇ ਨਾਲ ਜੁੜੇ ਹਨ ਤੇ ਰਾਜਾਂ ਨੂੰ ਇਸ ਨੁੰ ਵਾਪਸ ਕਰਨ ਲਈ ਪ੍ਰਸਤਾਵ ਪਾਸ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਸਾਫ਼ ਕੀਤਾ ਸੀ ਕਿ ਪੱਛਮੀ ਬੰਗਾਲ ਦੀ ਵਿਧਾਨ ਸਭਾ ’ਚ ਵੀ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਸਤਾਵ ਪਾਸ ਕੀਤਾ ਜਾਵੇਗਾ। Mamata Banerjee Bengal becomes 4th state to pass anti-CAA resolution ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਹੁਣ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਮਤਾ ਪਾਸ ਦੱਸ ਦੇਈਏ ਕਿ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨਦੇ ਖਿਲਾਫ ਬਹੁਤ ਜ਼ੋਰ ਦੇ ਰਹੀ ਹੈ। ਪੱਛਮੀ ਬੰਗਾਲ ਵਿੱਚ ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨ ਵੀ ਹੋਏ, ਜਿਸਦੀ ਮਮਤਾ ਬੈਨਰਜੀ ਦੀ ਸਰਕਾਰ ਨੇ ਵੀ ਹਮਾਇਤ ਕੀਤੀ ਸੀ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਦਾ ਦੌਰਾ ਕੀਤਾ ਸੀ। ਇਸ ਦੌਰਾਨ ਟੀਐਮਸੀ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਵਿੱਚ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਸੀਪੀਆਈ (ਐਮ) ਵੱਲੋਂ ਸਵਾਲ ਖੜੇ ਕੀਤੇ ਗਏ ਸਨ। ਇਸ ਬਾਰੇ ਮਮਤਾ ਬੈਨਰਜੀ ਨੇ ਸਪੱਸ਼ਟ ਕੀਤਾ ਕਿ ਉਹ ਪ੍ਰਧਾਨ ਮੰਤਰੀ ਨੂੰ ਸਿਰਫ ਪ੍ਰੋਟੋਕੋਲ ਦੇ ਤਹਿਤ ਮਿਲੇ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment