Advertisment

ਪੰਜਾਬ ਪੁਲਿਸ ਦੇ ਅੜਿੱਕੇ ਚੜਿਆ ਜਾਅਲੀ ਪੱਤਰਕਾਰ,ਗੱਡੀ 'ਤੇ ਸਟਿੱਕਰ ਲਾ ਕੇ ਘੁੰਮ ਰਿਹਾ ਸੀ ਸ਼ਰੇਆਮ

author-image
Shanker Badra
Updated On
New Update
ਪੰਜਾਬ ਪੁਲਿਸ ਦੇ ਅੜਿੱਕੇ ਚੜਿਆ ਜਾਅਲੀ ਪੱਤਰਕਾਰ,ਗੱਡੀ 'ਤੇ ਸਟਿੱਕਰ ਲਾ ਕੇ ਘੁੰਮ ਰਿਹਾ ਸੀ ਸ਼ਰੇਆਮ
Advertisment
ਪੰਜਾਬ ਪੁਲਿਸ ਦੇ ਅੜਿੱਕੇ ਚੜਿਆ ਜਾਅਲੀ ਪੱਤਰਕਾਰ,ਗੱਡੀ 'ਤੇ ਸਟਿੱਕਰ ਲਾ ਕੇ ਘੁੰਮ ਰਿਹਾ ਸੀ ਸ਼ਰੇਆਮ:ਬਟਾਲਾ : ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ' ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ ''ਚ ਵੀ ਲਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਮੇਤ ਦੇਸ਼ ਭਰ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਜਿਸ ਕਰਕੇ ਪੁਲਿਸ ਵੱਲੋਂ ਲੋਕਾਂ ਨੂੰ ਘਰੋਂ ਨਾ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ,ਤਾਂ ਜੋ ਲਾਗ ਦੀ ਇਸ ਬਿਮਾਰੀ ਤੋਂ ਬਚਿਆ ਜਾ ਸਕੇ ਪਰ ਕੁੱਝ ਲੋਕ ਇਸ ਨੂੰ ਸੀਰੀਅਸ ਨਾ ਲੈਂਦੇ ਹੋਏ ਸ਼ਰੇਆਮ ਘੁੰਮ ਰਹੇ ਹਨ ਅਤੇ ਪੁਲਿਸ ਮਜ਼ਬੂਰਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ਮਾਹੌਲ ਵਿੱਚ ਬਟਾਲਾ ਵਿਖੇ ਕਰਫਿਊ ਦੌਰਾਨ ਨਕਲੀ ਪੱਤਰਕਾਰ ਬਣਕੇ ਘੁੰਮਣ ਵਾਲਾ ਇੱਕ ਸ਼ਖਸ ਪੁਲਿਸ ਦੇ ਅੜਿੱਕੇ ਚੜਿਆ ਹੈ। ਪੁਲਿਸ ਅਧਿਕਾਰੀਆਂ ਨੇ ਗੱਡੀ ਤੋਂ ਪ੍ਰੈਸ ਦੇ ਸਟਿਕਰ ਲੁਹਾਏ ਹਨ ਅਤੇ ਗਲਤੀ ਮੰਨਣ 'ਤੇ ਛੱਡ ਦਿੱਤਾ ਹੈ। ਬਟਾਲਾ ਸਹਿਰ ਦਾਇਹ ਸ਼ਖ਼ਸ ਜਾਅਲੀ ਪੱਤਰਕਾਰ ਬਣਕੇ ਸੜਕਾਂ 'ਤੇਘੁੰਮਣ ਰਿਹਾ ਸੀ। ਪੰਜਾਬ ’ਚ ਕੋਰੋਨਾ ਵਾਇਰਸ ਤੋਂ ਪੀੜਤ (ਪਾਜ਼ਿਟਿਵ) ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 29 ਹੋ ਗਈ ਹੈ। ਅੱਜ ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ’ਚ ਤਿੰਨ -ਤਿੰਨ ਹੋਰ ਭਾਵ ਕੁੱਲ 6 ਹੋਰ ਮਾਮਲੇ ਸਾਹਮਣੇ ਆਉਣ ਨਾਲ ਇਹ ਗਿਣਤੀ ਵੱਧ ਕੇ 29 ਹੋ ਗਈ ਹੈ। ਜਿਨ੍ਹਾਂ 'ਚੋਂ ਨਵਾਂ ਸ਼ਹਿਰ ਦੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। -PTCNews-
punjab-news punjab-curfew
Advertisment

Stay updated with the latest news headlines.

Follow us:
Advertisment