ਹੋਰ ਖਬਰਾਂ

ਰੇਲਵੇ ਲਾਈਨਾਂ ਤੋਂ ਮਿਲੀ ਵਿਅਕਤੀ ਦੀ ਲਾਸ਼, ਦੋ ਭੈਣਾਂ ਦਾ ਸੀ ਇਕਲੌਤਾ ਭਰਾ

By Jashan A -- February 18, 2020 3:41 pm -- Updated:February 18, 2020 6:32 pm

ਗੋਰਾਇਆ: ਗੋਰਾਇਆ ਦੇ ਡੱਲੇਵਾਲ ਫਾਟਕ ਨੇੜੇ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੰਤੋਖ ਸਿੰਘ ਸੌਖਾ ਵਜੋਂ ਹੋਈ ਹੈ, ਜੋ 2 ਭੈਣਾਂ ਦਾ ਇਕਲੌਤਾ ਭਰਾ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਰਿਸ਼ਤੇਦਾਰਾਂ ਦੇ ਜਾਗੋ ਸਮਾਗਮ 'ਚ ਗਿਆ ਸੀ।

Man Dead Body Found On Railway Track In Goraya ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਲਾਸ਼ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਮੌਕੇ 'ਤੇ ਪਹੁੰਚੀ ਤੇ ਦੇਖਿਆਂ ਮ੍ਰਿਤਕ ਦੇ ਕੋਲੋ ਕੋਈ ਪਛਾਣ ਪੱਤਰ ਨਹੀਂ ਮਿਲਿਆ।

ਹੋਰ ਪੜ੍ਹੋ: ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪਤਨੀ ਦੀ ਸ਼ਿਕਾਇਤ 'ਤੇ 3 ਲੋਕਾਂ ਖਿਲਾਫ ਮਾਮਲਾ ਦਰਜ

Man Dead Body Found On Railway Track In Goraya ਉਸ ਦੀ ਗੱਡੀ ਫਾਟਕ ਨੇੜੇ ਹੀ ਖੜ੍ਹੀ ਸੀ। ਜਿਸ ਤੋਂ ਬਾਅਦ ਉਸ ਦੀ ਗੱਡੀ 'ਤੇ ਪਿੰਡ ਦਾ ਨਾਮ ਲਿਖਿਆ ਹੋਣ ਕਰਕੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਉਸ ਦੀ ਪਛਾਣ ਕੀਤੀ। ਉਧਰ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ 'ਚ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

  • Share