ਬਰਨਾਲਾ ‘ਚ ਸਾਬਕਾ ਫੌਜੀ ਦੀ ਸਵਾਈਨ ਫਲੂ ਨਾਲ ਮੌਤ, ਪਰਿਵਾਰ ‘ਚ ਸਹਿਮ ਦਾ ਮਾਹੌਲ

Swine Flu

ਬਰਨਾਲਾ: ਬਰਨਾਲਾ ਦੇ ਪਿੰਡ ਪੱਖੋਕੇ ਦੇ ਸਾਬਕਾ ਫੌਜੀ ਦੀ ਸਵਾਈਨ ਫਲੂ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਉਮਰ 49 ਸਾਲ ਵਜੋਂ ਹੋਈ ਹੈ।

Swine Fluਮਿਲੀ ਜਾਣਕਾਰੀ ਮ੍ਰਿਤਕ ਜਸਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਬੁਖਾਰ-ਖੰਘ ਦੀ ਸ਼ਿਕਾਇਤ ਮਗਰੋਂ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸ ਦਾ ਇਲਾਜ਼ ਚੱਲ ਰਿਹਾ ਸੀ, ਪਰ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਸੀ, ਜਿਥੇ ਅੱਜ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ: ਮੋਗਾ: ਡਰੋਲੀ ਭਾਈ ਟੂਰਨਾਮੈਂਟ ‘ਤੇ ਕਬੱਡੀ ਖਿਡਾਰੀ ‘ਤੇ ਚੱਲੀ ਗੋਲੀ, ਹੋਇਆ ਜ਼ਖ਼ਮੀ

ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਫੌਜੀ ਰਿਟਾਇਰ ਹੋਣ ਮਗਰੋਂ ਖੇਤੀਬਾੜੀ ਕਰਦਾ ਸੀ ਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।

Swine Fluਤੁਹਾਨੂੰ ਦੱਸ ਦੇਈਏ ਕਿ ਬੀਤੇ ਸਾਲ ਵੀ ਪੰਜਾਬ ‘ਹ ਸਵਾਈਨ ਫਲੂ ਦੇ ਕਈ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ‘ਚ ਕਈ ਮਰੀਜ਼ਾਂ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ ਸੀ।

-PTC News