adv-img
ਮੁੱਖ ਖਬਰਾਂ

ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

By Pardeep Singh -- October 19th 2022 01:02 PM

 ਜਲੰਧਰ: ਜਲੰਧਰ ਵਿਖੇ ਮਹਿਤਪੁਰ ਦੇ ਸਿੱਧਵਾਂ ਬੇਟ 'ਚ ਬੀਤੇ ਦਿਨ ਪਤਨੀ, 2 ਬੱਤਿਆਂ ਅਤੇ ਸੱਸ-ਸਹੁਰੇ ਦਾ ਕਤਲ ਕਰਨ ਵਾਲੇ ਮੁਲਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਕੁਲਦੀਪ ਸਿੰਘ ਉਰਫ਼ ਕਾਲੂ ਨੇ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਸਤਲੁਜ ਦਰਿਆ ਦੇ ਕੋਲ ਇਕ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਪੁਲਸ ਵੱਲੋਂ ਉਸ ਦੀ ਗਿ੍ਰਫ਼ਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ।ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਨੌਜਵਾਨ ਨੇ ਆਪਣੀ ਸੱਸ, ਪਤਨੀ ਅਤੇ ਦੋ ਬੱਚਿਆਂ ਨੂੰ ਜ਼ਿੰਦਾ ਸਾੜ ਦਿੱਤਾ। ਇਹ ਘਟਨਾ ਸੋਮਵਾਰ ਦੇਰ ਰਾਤ ਦੀ ਹੈ। ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕਤਲ ਦਾ ਮੁਲਜ਼ਮ ਜਵਾਈ ਫਰਾਰ ਹੈ। ਜ਼ਿਲ੍ਹੇ ਵਿੱਚ ਥਾਂ-ਥਾਂ ਨਾਕਾਬੰਦੀ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ,28 ,ਬੇਟਾ ਗੁਰਮੋਹਲ 5, ਬੇਟੀ ਅਰਸ਼ਦੀਪ ਕੌਰ,7 ਸੱਸ ਜੰਗਿਦਰੋ ਬਾਈ,ਸੁਹਰਾ ਸੁਰਜਨ ਸਿੰਘ 58 ਨੂੰ ਪਟਰੋਲ ਪਾ ਕੇ ਸਾੜ ਦਿੱਤਾ ਅਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ।

ਮਿਲੀ ਜਾਣਕਾਰੀ ਸੁਰਜਨ ਸਿੰਘ ਬਹੁਤ ਹੀ ਗਰੀਬ ਵਿਅਕਤੀ ਸੀ ਸੋ ਦਿਹਾੜੀ ਮਹਿਨਤ ਮਜਦੂਰੀ ਕਰਕੇ ਦੋ ਵਕਤ ਦੀ ਰੋਟੀ ਕਮਾਉਦਾ ਸੀ। ਸੁਰਜਨ ਸਿੰਘ ਨੇ 8 ਕੁਝ ਸਾਲ ਪਹਿਲਾਂ ਆਪਣੀ ਧੀ ਪਰਮਜੀਤ ਕੌਰ ਦਾ ਵਿਆਹ ਕੀਤਾ ਸੀ । ਕੁਝ ਸਮਾਂ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ। ਪਰਮਜੀਤ ਕੌਰ ਪਤੀ ਦੀ ਮੌਤ ਮਗਰੋਂ ਆਪਣੇ ਦੋ ਬੱਚੇ ਗੁਲਮੋਹਰ ਤੇ ਅਰਸ਼ਦੀਪ ਨੂੰ ਲੈ ਕੇ ਆਪਣੇ ਪੇਕੇ ਘਰ ਆ ਗਾਈ। ਸੁਰਜਨ ਸਿੰਘ ਮਹਿਨਤ ਮਜਦੂਰੀ ਕਰਕੇ ਧੀ ਤੇ ਉਸ ਦੇ ਦੋਵਾਂ ਬੱਚਿਆਂ ਨੂੰ ਪਾਲਣ ਲੱਗ ਪਿਆ। ਕਰੀਬ ਇਕ ਸਾਲ ਪਹਿਲਾਂ ਆਪਣੀ ਧੀ ਦਾ ਦੂਜਾ ਵਿਆਹ ਪਿੰਡ ਖੁਰਸੈਦ ਪੁਰ ਦੇ ਕਾਲੂ ਨਾਮ ਦੇ ਵਿਅਕਤੀ ਨਾਲ ਕਰ ਦਿੱਤਾ। ਪਰਮਜੀਤ ਕੌਰ ਆਪਣੇ ਬੱਚਿਆਂ ਨੂੰ ਲੈ ਆਪਣੇ ਸੂਹਰੇ ਘਰ ਚੱਲੀ ਗਈ। ਵਿਆਹ ਤੋਂ ਕੁਝ ਸਮਾਂ ਬਾਅਦ ਕਾਲੂ ਨਸ਼ਾ ਕਰਕੇ ਆਪਣੀ ਪਤਨੀ ਤੇ ਉਸ ਦੇ ਬੱਚਿਆਂ ਨਾਲ ਮਾਰ ਕੁਟਾਈ ਕਰਨ ਲੱਗ ਪਿਆ। ਕਾਲੂ ਬੱਚਿਆਂ ਨੂੰ ਨਹੀਂ ਅਪਨਾਂ ਰਿਹਾ ਸੀ। ਉਹ ਪਤਨੀ ਤੇ ਦਬਾਅ ਬਣ ਰਿਹਾ ਸੀ ਕਿ ਬੱਚਿਆਂ ਨੂੰ ਨਾਲ ਨਹੀਂ ਰੱਖਣਾ ਪਰ ਮਾਂ ਆਪਣੇ ਬੱਚਿਆਂ ਨੂੰ ਛੱਡਣ ਲਈ ਤਿਆਰ ਨਹੀਂ ਸੀ ਇਸ ਕਰਕੇ ਹੀ ਦੋਵਾਂ ਵਿਚ ਝਗੜਾ ਹੋਣ ਲੱਗ ਪਿਆ। ਕਾਲੂ ਨਸ਼ਾ ਕਰਕੇ ਪਤਨੀ ਤੇ ਬੱਚਿਆਂ ਨੂੰ ਬੜੀ ਬੇਰਹਿਮੀ ਨਾਲ ਕੁੱਟਣ ਲੱਗ ਪਿਆ। ਪਰਮਜੀਤ ਅਪਣੇ ਦੋਵਾਂ ਬੱਚਿਆਂ ਨੂੰ ਲੈ ਕੇ ਆਪਣੇ ਪੇਕੇ ਘਰ ਆ ਗਾਈ। ਕੱਲ ਰਾਤ ਕਾਲੂ ਨਸ਼ੇ ਵਿੱਚ ਧੁੱਤ ਹੋ ਕੇ ਆਪਣੇ ਸੁਹਰੇ ਘਰ ਆਇਆ ਤੇ ਉਸ ਸਾਰਾ ਪਰਿਵਾਰ ਸੁੱਤਾ ਪਿਆ ਸੀ । ਕਾਲੂ ਨੇ ਪਟਰੋਲ ਛਿੜਕ ਕੇ ਘਰ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਸੁਰਜਨ ਸਿੰਘ, ਉਸ ਦੀ ਪਤਨੀ,ਧੀ ਦੋਹਤਾ ਦੋਹਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:ਨਿਊਜਰਸੀ ਜਾ ਰਹੇ ਜਹਾਜ਼ 'ਚ ਸੱਪ ਮਿਲਣ ਤੋਂ ਬਾਅਦ ਮਚੀ ਤਰਥੱਲੀ

-PTC News

  • Share