ਮੰਡੀ ਗੋਬਿੰਦਗੜ੍ਹ 'ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, 18 ਔਰਤਾਂ ਤੇ 6 ਮਰਦ ਗ੍ਰਿਫਤਾਰ
ਮੰਡੀ ਗੋਬਿੰਦਗੜ੍ਹ 'ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, 18 ਔਰਤਾਂ ਤੇ 6 ਮਰਦ ਗ੍ਰਿਫਤਾਰ,ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸ਼ਹਿਰ 'ਚ ਵੱਖ ਵੱਖ ਥਾਵਾਂ ਤੇ ਚੱਲ ਰਹੇ ਜਿਸਮਫਰੋਸ਼ੀ ਦੇ ਧੰਦਿਆਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 18 ਔਰਤਾਂ ਅਤੇ 6 ਮਰਦਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਬਾਬਤ ਡੀਐਸਪੀ ਅਮਲੋਹ ਸੁਖਵਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਇਸ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਹੋਰ ਪੜ੍ਹੋ: ਬਠਿੰਡਾ: ਪੰਜਾਬ ਪੁਲਿਸ ਵਲੋਂ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼, 1 ਨੂੰ ਕੀਤਾ ਗ੍ਰਿਫਤਾਰ ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੀਆਂ ਗਈਆਂ ਔਰਤਾਂ ਅਤੇ ਮਰਦਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ। -PTC News