ਸੰਘਣੀ ਧੁੰਦ ਕਾਰਨ ਮੰਡੀ ਗੋਬਿੰਦਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ, ਵਾਹਨਾਂ ਨੂੰ ਲੱਗੀ ਅੱਗ

Road Accident

ਸੰਘਣੀ ਧੁੰਦ ਕਾਰਨ ਮੰਡੀ ਗੋਬਿੰਦਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ, ਵਾਹਨਾਂ ਨੂੰ ਲੱਗੀ ਅੱਗ,ਮੰਡੀ ਗੋਬਿੰਦਗੜ੍ਹ: ਪੰਜਾਬ ‘ਚ ਸੰਘਣੀ ਧੁੰਦ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ ‘ਤੇ ਵਾਪਰਿਆ, ਜਿਥੇ ਬਲੈਨੋ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ।

Road Accidentਇਸ ਹਾਦਸੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਇਕ ਮੋਟਰਾਈਕਲ ਵੀ ਟਰਾਲੇ ਨਾਲ ਟਕਰਾ ਗਿਆ ਅਤੇ ਉਹ ਵੀ ਅੱਗ ਦੀ ਲਪੇਟ ਵਿਚ ਆ ਗਿਆ।

ਹੋਰ ਪੜ੍ਹੋ: ਪੰਜਾਬੀ ਗਾਇਕ ਗੁਰੂ ਰੰਧਾਵਾ ਹੁਣ ਲਗਾਉਣਗੇ ‘ਲੈਂਬਰਗਿਨੀ”ਚ ਗੇੜੇ, ਸ਼ੇਅਰ ਕੀਤੀ ਤਸਵੀਰ

ਹਾਦਸੇ ‘ਚ ਜ਼ਖਮੀ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ,ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਇਸ ਘਟਨਾ ‘ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

Road Accidentਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ‘ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਉਥੇ ਹੀ ਪੁਲਿਸ ਨੇ ਸੜਕ ‘ਤੇ ਪਏ ਵਾਹਨਾਂ ਨੂੰ ਇਕ ਪਾਸੇ ਕਰਵਾ ਕੇ ਆਵਾਜਾਈ ਬਹਾਲ ਕੀਤੀ।

-PTC News