Wed, Apr 24, 2024
Whatsapp

ਮੰਡੀ ਗੋਬਿੰਦਗੜ੍ਹ: ਸਟੇਟ ਜੀ.ਐਸ.ਟੀ. ਵਿਭਾਗ ਵੱਲੋਂ 100 ਕਰੋੜ ਦੇ ਜਾਅਲੀ ਬਿੱਲਾਂ ਦੇ ਘਪਲੇ ਦਾ ਪਰਦਾਫਾਸ਼, 3 ਗ੍ਰਿਫਤਾਰ

Written by  Jashan A -- September 25th 2019 07:35 PM
ਮੰਡੀ ਗੋਬਿੰਦਗੜ੍ਹ: ਸਟੇਟ ਜੀ.ਐਸ.ਟੀ. ਵਿਭਾਗ ਵੱਲੋਂ 100 ਕਰੋੜ ਦੇ ਜਾਅਲੀ ਬਿੱਲਾਂ ਦੇ ਘਪਲੇ ਦਾ ਪਰਦਾਫਾਸ਼, 3 ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ: ਸਟੇਟ ਜੀ.ਐਸ.ਟੀ. ਵਿਭਾਗ ਵੱਲੋਂ 100 ਕਰੋੜ ਦੇ ਜਾਅਲੀ ਬਿੱਲਾਂ ਦੇ ਘਪਲੇ ਦਾ ਪਰਦਾਫਾਸ਼, 3 ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ: ਸਟੇਟ ਜੀ.ਐਸ.ਟੀ. ਵਿਭਾਗ ਵੱਲੋਂ 100 ਕਰੋੜ ਦੇ ਜਾਅਲੀ ਬਿੱਲਾਂ ਦੇ ਘਪਲੇ ਦਾ ਪਰਦਾਫਾਸ਼, 3 ਗ੍ਰਿਫਤਾਰ,ਮੰਡੀ ਗੋਬਿੰਦਗੜ੍ਹ: ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਸਟੇਟ ਜੀ.ਐਸ.ਟੀ. ਵਿਭਾਗ ਨੇ 100 ਕਰੋੜ ਦਾ ਬੋਗਸ ਵਪਾਰ ਕਰਨ ਅਤੇ 19 ਕਰੋੜ ਦੀ ਜੀਐੱਸਟੀ ਚੋਰੀ ਕਰਨ ਦੇ ਮਾਮਲੇ ਦਾ ਪਰਦਾਫਾਸ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। Gst ਇਸ ਘਪਲੇ ਦਾ ਪਰਦਾਫਾਸ਼ ਕਰਦਿਆਂ ਐਡੀਸ਼ਨਲ ਕਮਿਸ਼ਨਰ ਆਫ਼ ਸਟੇਟ ਟੈਕਸ ਰਵਨੀਤ ਖੁਰਾਨਾ ਨੇ ਦੱਸਿਆ ਕਿ ਸਟੇਟ ਜੀ.ਐਸ.ਟੀ. ਵਿਭਾਗ ਵੱਲੋਂ ਲਗਪਗ 100 ਕਰੋੜ ਰੁਪਏ ਦੇ ਜਾਅਲੀ ਬਿੱਲ ਜਾਰੀ ਕਰ ਅਤੇ ਜਾਅਲੀ ਟੈਕਸ ਇਨਪੁਟ ਕਰੈਡਿਟ ਪਾਸ ਕਰ ਕੇ ਸਰਕਾਰੀ ਖਜ਼ਾਨੇ ਨੂੰ 19.83 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੀਆਂ ਮੰਡੀ ਗੋਬਿੰਦਗੜ੍ਹ ਦੀਆਂ 03 ਫਰਮਾਂ ਦੇ 03 ਮਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਪੜ੍ਹੋ: 'ਟਾਈਗਰ ਜ਼ਿੰਦਾ ਹੈ' ਨੇ ਤੋੜਿਆ 'ਦੰਗਲ' ਦਾ ਰਿਕਾਰਡ, ਜਾਣੋਂ 3 ਦਿਨਾਂ 'ਚ ਕਿੰਨੇ ਕਮਾਏ ਇਨ੍ਹਾਂ ਫਰਮਾਂ ਵੱਲੋਂ ਵੱਖ ਵੱਖ ਬੈਂਕਾਂ ਵਿੱਚੋਂ 96.24 ਕਰੋੜ ਰੁਪਏ ਵੀ ਕੱਢਵਾਏ ਗਏ ਸਨ।ਉਨ੍ਹਾਂ ਦੱਸਿਆ ਕਿ ਤਿੰਨੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ, ਜਿੱਥੋਂ ਇਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। Gst ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਸਬੰਧੀ ਫਰਮਾਂ ਦੇ ਦਫ਼ਤਰਾਂ ਅਤੇ ਮਾਲਕਾਂ ਦੇ ਘਰਾਂ ਵਿੱਚੋਂ ਅਕਾਊਂਟ ਬੁਕਸ, ਲੈਪਟੌਪ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਕਰ ਕੇ ਜਾਅਲੀ ਬਿਲਾਂ ਦਾ ਲਾਹਾ ਲੈਣ ਵਾਲਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ। -PTC News


Top News view more...

Latest News view more...