ਵਰੁਣ ਗਾਂਧੀ ਸਣੇ ਮੇਨਕਾ ਗਾਂਧੀ ਬੀਜੇਪੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ

By Riya Bawa - October 07, 2021 3:10 pm

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਖੀਰੀ 'ਚ ਹੋਈ ਹਿੰਸਾ ਮਾਮਲੇ ਵਿਚ ਵਰੁਣ ਗਾਂਧੀ ਨੇ ਕਿਸਾਨਾਂ ਦੇ ਸਮਰਥਨ 'ਚ ਲਗਾਤਾਰ ਟਵੀਟ ਕੀਤੇ ਹਨ। ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵੀਡੀਓ ਟਵੀਟ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਇਸ ਵਿਚਾਲੇ ਹੁਣ ਭਾਜਪਾ ਨੇ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

Varun Gandhi & His Mother Maneka Dropped From BJP's National Executive Listਸੀਨੀਅਰ ਭਾਜਪਾ ਨੇਤਾ ਅਤੇ ਵਰੁਣ ਦੀ ਮਾਂ ਮੇਨਕਾ ਗਾਂਧੀ ਵੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਹਨ। ਵਰੁਣ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਬੋਲਦੇ ਰਹੇ ਹਨ, ਇਸ ਸਮੇਂ ਉਨ੍ਹਾਂ ਨੇ ਲਖੀਮਪੁਰ ਹਿੰਸਾ ਮਾਮਲੇ ਵਿੱਚ ਸਰਕਾਰ ਦੇ ਖਿਲਾਫ ਬਿਆਨ ਵੀ ਦਿੱਤਾ ਹੈ।

Top news of the day: Maneka, Varun, Jaya Prada in BJP's list for U.P., U.K. MPs vote to take control of Brexit process, and more - The Hindu

ਇਸ ਦੌਰਾਨ ਵਰੁਣ ਗਾਂਧੀ ਨੇ ਟਵੀਟ ਕਰਕੇ ਉਨ੍ਹਾਂ ਲਿਖਿਆ ਹੈ ਕਿ ਵੀਡੀਓ 'ਚ ਬਿਲਕੁਲ ਸਭ ਕੁਝ ਸਾਫ਼ ਹੈ। ਉਨ੍ਹਾਂ ਲਿਖਿਆ ਕਿ ਵਿਰੋਧ ਕਰਨ ਵਾਲਿਆਂ ਦੀ ਹੱਤਿਆ ਕਰਕੇ ਉਨ੍ਹਾਂ ਨੂੰ ਚੁੱਪ ਨਹੀਂ ਕੀਤਾ ਜਾ ਸਕਦਾ। ਬੇਗੁਨਾਹਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।

 

ਵਰੁਣ ਗਾਂਧੀ ਦੀ ਮੰਗ
ਵਰੁਣ ਗਾਂਧੀ ਨੇ ਲਿਖਿਆ, 'ਲਖੀਮਪੁਰ ਖੀਰੀ 'ਚ ਕਿਸਾਨਾਂ 'ਤੇ ਅੱਤਿਆਚਾਰ ਦੀ ਘਟਨਾ 'ਚ ਹੋਈ ਐਫਆਈਆਰ 'ਚ ਦਰਜ ਇਸ ਘਟਨਾ 'ਚ ਸ਼ਾਮਲ ਹੋਰ ਸ਼ੱਕੀਆਂ, ਸਾਜ਼ਿਸ਼ਘਾੜਿਆਂ ਦੀ ਗ੍ਰਿਫ਼ਤਾਰੀ ਕਦੋਂ ਹੋਵੇਗੀ।? ਹੁਣ ਤਕ ਗ੍ਰਿਫ਼ਤਾਰੀ ਨਾ ਹੋਣਾ ਦੇਸ਼ ਦੇ ਨਾਗਰਿਕਾਂ ਦੇ ਮਨ 'ਚ ਸ਼ੰਕਾ ਪੈਦਾ ਕਰ ਰਿਹਾ ਹੈ। ਦੇਸ਼ 'ਚ ਕਾਨੂੰਨ ਤੋਂ ਉੱਪਰ ਕੁਝ ਨਹੀਂ ਹੈ। ਇਸ ਨਵੇਂ ਵੀਡੀਓ 'ਚ ਘਟਨਾ ਹੋਰ ਸਪਸ਼ਟ ਹੈ।

वरुण गांधी और मेनका गांधी भाजपा की राष्ट्रीय कार्यकारिणी से बाहर

-PTC News

adv-img
adv-img