ਮੁੱਖ ਖਬਰਾਂ

ਮਨੀਲਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By Jashan A -- July 29, 2019 10:07 am -- Updated:Feb 15, 2021

ਮਨੀਲਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ,ਮੋਗਾ: ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪੰਜਾਬੀ ਨੌਜਵਾਨ ਰੋਜ਼ੀ-ਰੋਟੀ ਲਈ ਵਿਦੇਸ਼ਾਂ ਦਾ ਰਾਹ ਚੁਣਦੇ ਹਨ। ਪਰ ਕਈ ਵਾਰ ਉਹ ਵਿਦੇਸ਼ਾਂ 'ਚ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ, ਜਿਨ੍ਹਾਂ 'ਚ ਉਹਨਾਂ ਨੂੰ ਜਾਨ ਵੀ ਗਵਾਉਣੀ ਪੈ ਜਾਂਦੀ ਹੈ।

ਹੁਣ ਤਕ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕ ਕਤਲ ਕਰ ਦਿੱਤਾ।

ਹੋਰ ਪੜ੍ਹੋ: ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ 'ਚ ਛਾਇਆ ਮਾਤਮ

ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਾਹਲਾ ਕਲਾਂ (ਮੋਗਾ) ਨਾਲ ਸਬੰਧ ਰੱਖਦਾ ਸੀ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਿਕ ਮੈਬਰਾਂ ਮੁਤਾਬਕ ਸੁਖਚੈਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੀ ਭੈਣ ਅਤੇ ਜੀਜੇ ਕੋਲ 15-16 ਮਹੀਨੇ ਪਹਿਲਾਂ ਹੀ ਮਨੀਲਾ ਗਿਆ ਸੀ।

-PTC News