ਹੋਰ ਖਬਰਾਂ

ਰੋਜ਼ੀ ਰੋਟੀ ਲਈ ਮਨੀਲਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

By Jashan A -- November 27, 2019 3:34 pm

ਰੋਜ਼ੀ ਰੋਟੀ ਲਈ ਮਨੀਲਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ,ਮੋਗਾ: 9 ਸਾਲ ਪਹਿਲਾਂ ਮਨੀਲਾ 'ਚ ਰੋਜ਼ੀ ਰੋਟੀ ਦੀ ਭਾਲ ਲਈ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਵੱਡਾ ਘਰ ਦਾ ਰਹਿਣ ਵਾਲਾ ਸੀ ਜੋ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਮਨੀਲਾ ਗਿਆ ਸੀ ਜਿਸ ਦਾ ਕੱਲ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

Manila Punjabi Youthਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਨੇ ਕਿਹਾ ਕਿ ਮੇਰਾ ਪੁੱਤਰ ਨਰਵੀਰ ਸਿੰਘ ਉਰਫ਼ ਗੋਰਾ ਕੱਲ੍ਹ ਸ਼ਾਮ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਲਈ ਹਸਪਤਾਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬਿਲਕੁਲ ਉਸਦੇ ਨੇੜੇ ਆਕੇ ਗੋਲੀਆਂ ਦੀ ਬੋਛਾਰ ਕਰ ਦਿੱਤੀ ਜਿਸ ਨਾਲ ਉਸ ਦੇ ਪੁੱਤਰ ਦੀ ਮੌਤ ਹੋ ਗਈ।

ਹੋਰ ਪੜ੍ਹੋ: ਗੁਰਦਾਸਪੁਰ 'ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਮੌਕੇ ਹੋਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦੀ ਸੁਰੱਖਿਆ ਨਾ ਹੋਣ ਕਾਰਨ ਆਏ ਦਿਨ ਉਥੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਉੱਥੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਵਾਏ ਜਾਣ।

Manila Punjabi Youthਉਨ੍ਹਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇ ਅਤੇ ਮਿ੍ਤਕ ਦੇਹ ਨੂੰ ਜਲਦ ਤੋਂ ਜਲਦ ਜੱਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਅਸੀਂ ਜਾਂਦੀ ਵਾਰ ਦੇ ਦਰਸ਼ਨ ਕਰ ਸਕੀਏ।

-PTC News

  • Share