ਮੁੱਖ ਖਬਰਾਂ

BSF ਦੇ ਵਧੇ ਅਧਿਕਾਰ ਖੇਤਰ ਬਾਰੇ ਮਨੀਸ਼ ਤਿਵਾੜੀ ਨੇ ਚੰਨੀ ਸਰਕਾਰ ਨੂੰ ਘੇਰਿਆ

By Riya Bawa -- November 08, 2021 2:11 pm -- Updated:Feb 15, 2021

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵਿਚਾਲੇ ਹੁਣ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਮਗਰੋਂ ਹੁਣ ਸੀਨੀਅਰ ਲੀਡਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਨੇ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਬਾਰੇ ਚੰਨੀ ਸਰਕਾਰ ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਖਰ ਪੰਜਾਬ ਸਰਕਾਰ ਇਸ ਖਿਲਾਫ ਕੋਈ ਐਕਸ਼ਨ ਕਿਉਂ ਨਹੀਂ ਲੈ ਰਹੀ।

Why Punjab Govt did not challenge extended BSF jurisdiction by Centre? asks Manish Tewari

ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇੱਕ ਮਹੀਨਾ ਹੋਣ ਜਾ ਰਿਹਾ ਹੈ ਤੇ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿੱਚ ਆਰਟੀਕਲ 131 ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇੱਕ ਖਾਨਾਪੂਰਤੀ ਹੈ।

 

ਗੌਰਤਲਬ ਹੈ ਕਿ ਬੀਜੇਪੀ ਨੂੰ ਛੱਡ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਨੂੰ ਲੈ ਕੇ ਵਿਰੋਧ ਕਰ ਰਹੀਆਂ ਹਨ।

-PTC News