ਮਨਜਿੰਦਰ ਸਿਰਸਾ ਨੇ ਅਫਗਾਨਿਸਤਾਨ 'ਚ ਫਸੇ ਲੋਕਾਂ ਦੀ ਮਦਦ ਲਈ PM ਮੋਦੀ ਤੋਂ ਕੀਤੀ ਮੰਗ
ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਦੇ ਨਾਲ ਹਾਲਾਤ ਦਿਨੋਂ ਦਿਨ ਖਰਾਬ ਹੋ ਗਏ ਹਨ। ਭਾਰਤ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਲਈ ਕੋਸ਼ਿਸ਼ ਕਰ ਰਹੇ ਹਨ। ਉਥੋਂ ਭਾਰਤ ਆਉਣ ਵਾਲੇ ਲੋਕਾਂ ਵਿੱਚ ਅਫਗਾਨ ਸਿੱਖ ਤੇ ਹਿੰਦੂ ਸ਼ਾਮਲ ਹਨ। ਅਫਗਾਨਿਸਤਾਨ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੱਡੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੀਏਏ ਦੀ ਕਟ ਆਫ਼ ਤਾਰੀਖ ਵਧਾਈ ਜਾਣੀ ਚਾਹੀਦੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੀਏਏ ਵਿੱਚ ਸੋਧ ਕਰਕੇ ਇਸ ਦੀ ਕਟ-ਆਫ਼ ਤਾਰੀਖ 2014 ਤੋਂ 2021 ਤੱਕ ਕਰਨ ਤਾਂ ਜੋ ਅਫਗਾਨਿਸਤਾਨ ਦੇ ਲੋਕ ਇਸ ਦਾ ਲਾਭ ਹਾਸਲ ਕਰ ਸਕਣ।
ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਉਦੇਸ਼ ਦਸੰਬਰ 2014 ਤੋਂ ਪਹਿਲਾਂ ਭਾਰਤ ਆਏ ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਹਿੰਦੂਆਂ, ਸਿੱਖਾਂ, ਬੋਧੀਆਂ, ਪਾਰਸੀਆਂ ਤੇ ਈਸਾਈਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨਾ ਹੈ। ਰਿਪੋਰਟ ਮੁਤਾਬਕ ਅਫਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਦੇ ਹਿੰਦੂਆਂ ਤੋਂ ਭਾਰਤ ਦੀ ਨਾਗਰਿਕਤਾ ਲਈ ਕੁੱਲ 4 ਹਜ਼ਾਰ 46 ਅਰਜ਼ੀਆਂ ਇਸ ਵੇਲੇ ਵੱਖ-ਵੱਖ ਸੂਬਿਆਂ ਵਿੱਚ ਵਿਚਾਰ ਅਧੀਨ ਹਨ।
ਗੌਰਤਲਬ ਹੈ ਕਿ ਬੀਤੇ ਤੱਕ ਭਾਰਤ ਨੇ ਅਫਗਾਨਿਸਤਾਨ ਤੋਂ 392 ਲੋਕਾਂ ਨੂੰ ਏਅਰਲਿਫਟ ਕੀਤਾ। ਇਸ ਵਿੱਚ ਦੋ ਅਫਗਾਨ ਸੰਸਦ ਮੈਂਬਰ ਵੀ ਸ਼ਾਮਲ ਸਨ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਫੜੇ ਜਾਣ ਦੇ ਬਾਅਦ ਤੋਂ, ਦੁਨੀਆ ਦੇ ਸਾਰੇ ਦੇਸ਼ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਹਨ।
-PTCNews