ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

By Shanker Badra - September 17, 2019 6:09 pm

ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ:ਪਟਿਆਲਾ  : ਮਹਿਲ ਕਲਾਂ ਲੋਕ ਸੰਘਰਸ਼ ਦੇ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ 3 ਦਰਜ਼ਨ ਤੋਂ ਵਧੇਰੇ ਕਿਸਾਨ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਅਤੇ ਹੋਰ ਇਨਸਾਫ਼ ਪਸੰਦ ਜਮਹੂਰੀ ਜਥੇਬੰਦੀਆਂ 'ਤੇ ਆਧਾਰਤ ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ, ਪੰਜਾਬ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਨੇ ਪਟਿਆਲਾ ਪਹੁੰਚਕੇ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜਾ ਲਿਆ।

Manjit Singh Dhaner sentence cancel To be held 20 September Patiala Protest ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

ਇਸ ਬਾਰੇ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ 8 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿੱਚ ਇੱਕ ਵੱਡੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ ਸੀ,ਜਿਸ ਵਿੱਚ ਸੰਘਰਸ਼ ਨੂੰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਤੇ ਸੰਘਰਸ਼ ਦੇ ਮੁੱਢਲੇ ਪੜਾਅ ਵਜੋਂ 11 ਸਤੰਬਰ ਨੂੰ ਉਪਰੋਕਤ ਜਥੇਬੰਦੀਆਂ ਦਾ ਇੱਕ ਵੱਡਾ ਡੈਪੂਟੇਸ਼ਨ ਪੰਜਾਬ ਦੇ ਗਵਰਨਰ ਤੋਂ, ਮਨਜੀਤ ਧਨੇਰ ਦੀ ਅਨਿਆਈ ਉਮਰਕੈਦ ਸਜ਼ਾ ਤੁਰੰਤ ਰੱਦ ਕਰਨ ਦੀ ਮੰਗ ਕਰਨ ਦਾ ਫੈਸਲਾ ਕੀਤਾ ਸੀ।

Manjit Singh Dhaner sentence cancel To be held 20 September Patiala Protest ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

ਉਸੇ ਹੀ ਦਿਨ ਸੰਘਰਸ਼ ਕਮੇਟੀ ਨੇ ਗਵਰਨਰ ਨੂੰ ਮਿਲਣ ਤੋਂ ਉਪਰੰਤ ਚੰਡੀਗੜ੍ਹ ਵਿੱਚ ਹੀ ਪ੍ਰੈੱਸ ਕਾਨਫ਼ਰੰਸ ਕਰਕੇ ਸੰਘਰਸ਼ ਦੇ ਅਗਲੇ ਅਹਿਮ ਪੜਾਅ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਸੀ। ਇਸ ਮਸਲੇ ਸਬੰਧੀ ਲੋਕਾਂ ਨੂੰ ਚੇਤਨ ਤੇ ਲਾਮਬੰਦ ਕਰਨ ਲਈ ਪਹਿਲੇ ਪੜਾਅ ਵਿੱਚ 1 ਲੱਖ ਦੀ ਗਿਣਤੀ 'ਚ ਲੀਫਲੈੱਟ ਵੰਡਣ ਅਤੇ 50 ਹਜ਼ਾਰ ਪੋਸਟਰ ਤੇ ਸੈਕੜਿਆਂ ਦੀ ਗਿਣਤੀ ਵਿੱਚ ਫਲੈਕਸਾਂ ਅਤੇ ਹਜਾਰਾਂ ਦੀ ਗਿਣਤੀ ਵਿੱਚ ਸਟਿੱਕਰ ਪੰਜਾਬ ਭਰ ਵਿੱਚ ਲਾਉਣ ਦੇ ਫੈਸਲੇ ਤਹਿਤ ਇਹ ਸਾਰਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਵੱਡੀ ਗਿਣਤੀ ਵਿੱਚ ਪਿੰਡਾਂ ਵਿੱਚੋਂ ਰਾਸ਼ਨ/ਫੰਡ ਮੁਹਿੰਮ ਲਗਾਤਾਰ ਚੱਲ ਰਹੀ ਹੈ।

Manjit Singh Dhaner sentence cancel To be held 20 September Patiala Protest ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

ਜ਼ਿਕਰਯੋਗ ਹੈ ਕਿ ਅੱਜ ਤੋਂ 22 ਸਾਲ ਪਹਿਲਾਂ ਮਹਿਲਕਲਾਂ ਦੀ ਵਿਦਿਆਰਥਣ ਨੂੰ ਗੁੰਡਿਆਂ ਵੱਲੋਂ ਸਮੂਹਕ ਜ਼ਬਰ -ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਇਸ ਵਹਿਸ਼ੀ ਜ਼ੁਲਮ ਖ਼ਿਲਾਫ਼ ਪੰਜਾਬ ਦੇ ਲੋਕਾਂ ਵਿਸ਼ੇਸ਼ ਕਰਕੇ ਮਹਿਲਕਲਾਂ ਇਲਾਕੇ ਦੇ ਲੋਕਾਂ ਨੇ ਐਕਸ਼ਨ ਕਮੇਟੀ ਮਹਿਲਕਲਾਂ ਦੀ ਅਗਵਾਈ ਜ਼ੋਰਦਾਰ ਸੰਘਰਸ਼ ਕਰਕੇ ਗੁੰਡਿਆਂ ਨੂੰ ਸਜ਼ਾ ਦਿਵਾਈ ਸੀ। ਇਸ ਸੰਘਰਸ਼ ਦੌਰਾਨ ਹੀ ਮਹਿਲਕਲਾਂ ਐਕਸ਼ਨ ਕਮੇਟੀ ਦੇ ਤਿੰਨ ਪ੍ਰਮੁੱਖ ਆਗੂਆਂ ਨੂੰ ਇੱਕ ਝੂਠੇ ਕਤਲ ਕੇਸ ਵਿੱਚ ਉਲਝਾਕੇ ਸ਼ੈਸ਼ਨ ਕੋਰਟ ਬਰਨਾਲਾ ਨੇ 30 ਮਾਰਚ 2005 ਨੂੰ ਉਮਰ ਕੈਦ ਸਜ਼ਾ ਕਰ ਦਿੱਤੀ ਸੀ ਪਰ ਇਨਸਾਫ਼ ਪਸੰਦ ਲੋਕਾਂ ਦੇ ਜ਼ੋਰਦਾਰ ਸੰਘਰਸ਼ ਸਦਕਾ ਗਵਰਨਰ ਪੰਜਾਬ ਨੇ ਇਨ੍ਹਾਂ ਤਿੰਨਾਂ ਆਗੂਆਂ ਦੀ ਸਜ਼ਾ ਰੱਦ ਕਰ ਦਿੱਤੀ ਸੀ ਪਰ ਹਾਈਕੋਰਟ ਨੇ ਦੋ ਆਗੂਆਂ ਨੂੰ ਬਰੀ ਕਰਦੇ ਹੋਏ ਮਨਜੀਤ ਦੀ ਉਮਰਕੈਦ ਸਜ਼ਾ ਬਰਕਰਾਰ ਰੱਖ ਦਿੱਤੀ ਸੀ।

Manjit Singh Dhaner sentence cancel To be held 20 September Patiala Protest ਮਹਿਲ ਕਲਾਂ ਕਤਲ ਕਾਂਡ :  ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ 20 ਸਤੰਬਰ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

ਹੁਣ ਸੁਪਰੀਮ ਕੋਰਟ ਨੇ ਵੀ ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੀ ਹੈ। ਇਹ ਸਜ਼ਾ ਸੰਘਰਸ਼ ਕਰਨ ਵਾਲੇ ਲੋਕਾਂ ਲਈ ਵਡੇਰੀ ਚੁਣੌਤੀ ਹੈ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕ 'ਤੇ ਵੱਡਾ ਹਮਲਾ ਹੈ। ਇਸ ਸਬੰਧੀ ਸੰਘਰਸ਼ ਕਮੇਟੀ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਤੋਂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਨ ਦੀ ਮੰਗ ਕਰਦੀ ਆ ਰਹੀ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਇਨਸਾਫ਼ ਪਸੰਦ ਲੋਕਾਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਹੋਣ ਅਤੇ ਸੰਘਰਸ਼ ਨੂੰ ਸਫ਼ਲ ਬਣਾਉਣ ਵਿੱਚ ਵੱਧ ਚੜ੍ਹਕੇ ਹਿੱਸਾ ਪਾਉਣ ਦਾ ਸੱਦਾ ਦਿੱਤਾ।
-PTCNews

adv-img
adv-img