Thu, Apr 25, 2024
Whatsapp

ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ

Written by  Shanker Badra -- January 09th 2019 01:39 PM -- Updated: January 09th 2019 04:04 PM
ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ

ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ

ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ। ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ।ਮਨਜੀਤ ਸਿੰਘ ਜੀ.ਕੇ. ਅਤੇ ਹੋਰਨਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਐੱਫ.ਆਈ.ਆਰ.ਰੱਦ ਕਰਨ ਵਾਲੀ ਪਟੀਸ਼ਨ ਨੂੰ ਪਟਿਆਲਾ ਕੋਰਟ ਨੇ ਰੱਦ ਕਰ ਦਿੱਤਾ ਹੈ ਅਤੇ ਮਨਜੀਤ ਸਿੰਘ ਜੀ.ਕੇ. ਖਿਲਾਫ਼ ਮਾਮਲਾ ਦਰਜ ਹੈ। ਇਸ ਦੌਰਾਨ ਸੈਸ਼ਨ ਕੋਰਟ ਨੇ ਜੀ.ਕੇ. ਅਤੇ ਹੋਰਨਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। [caption id="attachment_238049" align="aligncenter" width="300"]Manjit Singh GK Against Corruption Case FIR Petition Patiala Court Canceled ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ[/caption] ਦਰਅਸਲ 'ਚ ਪਟਿਆਲਾ ਕੋਰਟ ਨੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਹੋਰਨਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਸ 'ਤੇ ਅਦਾਲਤ ਨੇ ਅੱਜ ਫ਼ੈਸਲਾ ਸੁਣਾਇਆ ਹੈ। [caption id="attachment_238052" align="aligncenter" width="300"]Manjit Singh GK Against Corruption Case FIR Petition Patiala Court Canceled ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ ,ਦਰਜ ਹੋ ਸਕਦਾ ਕੇਸ[/caption] ਜ਼ਿਕਰਯੋਗ ਹੈ ਕਿ ਬੀਤੀ 13 ਦਸੰਬਰ ਨੂੰ ਪਟਿਆਲਾ ਹਾਊਸ ਕੋਰਟ ਦੀ ਜੱਜ ਵਿਜੇਤਾ ਸਿੰਘ ਰਾਵਤ ਨੇ ਜੀ.ਕੇ. ਤੇ ਹੋਰਨਾਂ ਖ਼ਿਲਾਫ਼ 24 ਘੰਟੇ 'ਚ ਐਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਇਸ ਆਦੇਸ਼ ਨੂੰ ਸੈਸ਼ਨ ਅਦਾਲਤ 'ਚ ਚੁਣੌਤੀ ਦਿੱਤੀ ਗਈ, ਜਿੱਥੇ 14 ਦਸੰਬਰ ਨੂੰ ਸੈਸ਼ਨ ਅਦਾਲਤ ਨੇ ਜੀ.ਕੇ. ਅਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕਰਨ 'ਤੇ 7 ਜਨਵਰੀ 2019 ਤੱਕ ਰੋਕ ਲਗਾ ਦਿੱਤੀ ਸੀ। -PTCNews


Top News view more...

Latest News view more...