Advertisment

ਕਤਲ ਤੋਂ ਪਹਿਲਾਂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕਥਿਤ ਦੋਸ਼ੀ ਮੋਹਣਾ ਦੀ ਰਾਜਾ ਵੜਿੰਗ ਨਾਲ ਤਸਵੀਰ ਵਾਇਰਲ

author-image
ਜਸਮੀਤ ਸਿੰਘ
Updated On
New Update
ਕਤਲ ਤੋਂ ਪਹਿਲਾਂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕਥਿਤ ਦੋਸ਼ੀ ਮੋਹਣਾ ਦੀ ਰਾਜਾ ਵੜਿੰਗ ਨਾਲ ਤਸਵੀਰ ਵਾਇਰਲ
Advertisment
ਚੰਡੀਗੜ੍ਹ, 18 ਜੂਨ: ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਸੀ ਜਦੋਂ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਕਿ ਮੂਸੇਵਾਲਾ ਕਤਲਕਾਂਡ ਵਿੱਚ ਇੱਕ ਹੋਰ ਨਵੇਂ ਮੁਲਜ਼ਮ ਦਾ ਨਾਂ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਮਨਮੋਹਨ ਸਿੰਘ ਮੋਹਣਾ ਨਾਮਕ ਨੌਜਵਾਨ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਮੋਹਣਾ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਦੇ ਇਲਜ਼ਾਮ ਲੱਗੇ ਸਨ।
Advertisment
ਇਹ ਵੀ ਪੜ੍ਹੋ: ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾ publive-image ਹੁਣ ਇਸ ਮਾਮਲੇ ਵਿਚ ਇੱਕ ਸਨਸਨੀ ਖੇਜ਼ ਖੁਲਾਸਾ ਹੋਇਆ ਜਦੋਂ ਮਨਮੋਹਨ ਮੋਹਣਾ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਇਸ ਤਸਵੀਰ ਵਿਚ ਵੇਖਣ ਨੂੰ ਮਿਲਿਆ ਕਿ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਹੀ ਮਨਮੋਹਨ ਮੋਹਣਾ ਨੂੰ ਚੋਣਾਂ ਦੌਰਾਨ ਕਾਂਗਰਸ ਪਾਰਟੀ 'ਚ ਸ਼ਾਮਿਲ ਕੀਤਾ ਸੀ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਗੁੱਸਾ ਰਾਜਾ ਵੜਿੰਗ 'ਤੇ ਟੁੱਟ ਪਿਆ। ਹਾਲਾਂਕਿ ਇਹ ਜਾਂਚ ਦਾ ਵਿਸ਼ਾ ਹੈ ਜਿਸ ਉੱਤੇ ਹੁਣ ਪੰਜਾਬ ਪੁਲਿਸ ਦੀ ਸੁਰੱਖਿਆ ਏਜੰਸੀਆਂ ਤੋਂ ਇਲਾਵਾ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਵੀ ਆਪਣੇ ਪੱਦਰ 'ਤੇ ਇਸ ਮੁੱਦੇ ਦੀ ਜਾਂਚ ਕਰਵਾਏਗੀ। ਮਨਮੋਹਨ ਸਿੰਘ ਮੋਹਣਾ 'ਤੇ ਦੋਸ਼ ਹਨ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਸ ਵਿਅਕਤੀ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ, ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਮਨਮੋਹਨ ਸਿੰਘ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਮਨਮੋਹਨ ਇਸ ਵੇਲੇ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿਚ ਹੈ ਜਿਸ ਤੋਂ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੇ ਹੈ।
Advertisment
ਇਹ ਵੀ ਪੜ੍ਹੋ: 'ਅਗਨੀਪੱਥ' ਸਕੀਮ' ਦੇ ਵਿਰੋਧ ਨੇ ਵਧਾਇਆ ਸੂਬੇ ਦੇ ਥਰਮਲ ਪਲਾਂਟਾਂ ਦਾ ਸੰਘਰਸ਼ ਮੋਹਣਾ 'ਤੇ ਇੱਕ ਦਰਜਨ ਦੇ ਕਰੀਬ ਕੇਸ ਦਰਜ ਹਨ, ਉਸਦਾ ਨਾਂ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਦਰਸ਼ਨ ਸਿੰਘ ਇਰਾਦਾ ਦੇ ਕਤਲ ਕੇਸ 'ਚ ਵੀ ਸ਼ਾਮਿਲ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਰਾਜਾ ਵੜਿੰਗ ਦੀ ਇਸਤੇ ਕੀ ਪ੍ਰਤੀਕ੍ਰਿਆ ਰਹੇਗੀ ਇਸਦੀ ਉਡੀਕ ਕੀਤੀ ਜਾ ਰਹੀ ਹੈ। ਫ਼ਿਲਹਾਲ ਰਾਜਾ ਵੜਿੰਗ ਵੱਲੋਂ ਇਸ ਮੁੱਦੇ 'ਤੇ ਕੋਈ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ ਹੈ। publive-image -PTC News-
punjabi-news congress-party ptc-news amarinder-raja-warring moosewala-killing manmohan-mohna
Advertisment

Stay updated with the latest news headlines.

Follow us:
Advertisment