ਮਾਨ ਸਰਕਾਰ ਨੇ ਹੋਰ ਵਾਅਦਾ ਪੂਰਾ ਕਰਦਿਆਂ ਕੱਢੀਆਂ 26,454 ਨੌਕਰੀਆਂ, ਇੰਝ ਕਰੋ ਅਪਲਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
Bhagwant Mann on 2-day visit to Delhi" width="750" height="390" />
ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ 'ਚ ਹੋਈ ਪੰਜਾਬ ਵਜਾਰਤ ਦੀ ਮੀਟਿੰਗ 'ਚ ਵਿੱਤੀ ਮਾਮਲਿਆਂ ਬਾਰੇ ਕਈ ਅਹਿਮ ਫੈ਼ਸਲੇ ਲਏ। ਪਹਿਲਾ, ਨਰਮੇ ਦੇ ਨੁਕਸਾਨ ਲਈ 41 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ। ਦੂਜਾ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਜੁਰਮਾਨਾ ਮਾਫ਼ੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਟਰਾਂਸਪੋਰਟਰਾਂ ਨੂੰ ਕਾਫੀ ਰਾਹਤ ਮਿਲੇਗੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਸਿੰਘ ਮਾਨ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਸਮਾਗਮ ਹੋਵੇਗਾ। CM ਕਰੀਬ 10.45 ਵਜੇ ਲੁਧਿਆਣਾ ਪਹੁੰਚਣਗੇ।
ਇਹ ਵੀ ਪੜ੍ਹੋ: ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ
ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਮੁੱਖ ਮੰਤਰੀ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਨੂੰ ਵੀ ਸਨਮਾਨਿਤ ਕਰਨਗੇ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਜਨਮ ਦਿਹਾੜੇ ਨੂੰ ਸੂਬਾ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।
-PTC News