ਮੁੱਖ ਖਬਰਾਂ

VIP ਕਲਚਰ 'ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਈ ਵੱਡੇ ਨੇਤਾਵਾਂ ਦੀ ਸੁਰੱਖਿਆ 'ਚ ਕੀਤੀ ਕਟੌਤੀ

By Riya Bawa -- May 11, 2022 5:45 pm -- Updated:May 11, 2022 10:23 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਂਦੇ ਹੀ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ। ਇਸ ਕੜੀ 'ਚ ਸੀ.ਐਮ ਭਗਵੰਤ ਮਾਨ ਨੇ ਪੰਜਾਬ 'ਚ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਇਸ ਵਿਚਾਲੇ ਅੱਜ ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। 8 ਵੱਡੇ ਸਿਆਸਤਦਾਨਾਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਐੱਮਪੀ ਸੁਨੀਲ ਜਾਖੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਨਵਤੇਜ ਸਿੰਘ ਚੀਮਾ ਤੇ ਕੇਵਲ ਸਿੰਘ ਢਿੱਲੋਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਹੈ।

VIP ਕਲਚਰ 'ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਈ ਵੱਡੇ ਨੇਤਾਵਾਂ ਦੀ ਸੁਰੱਖਿਆ 'ਚ ਕੀਤੀ ਕਟੌਤੀ

ਸਰਕਾਰ ਨੇ ਇਨ੍ਹਾਂ ਵੱਡੇ ਨੇਤਾਵਾਂ ਤੋਂ ਇਲਾਵਾ ਕਈ ਸਾਬਕਾ ਮੰਤਰੀਆਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਮੰਗਵਾਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਦੀ ਸੁਰੱਖਿਆ ਲਈ ਇਹ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।

ਇਹ ਵੀ ਪੜ੍ਹੋ: ਮਾਂ ਬਣਨ ਦੇ 1 ਮਹੀਨੇ ਬਾਅਦ ਭਾਰਤੀ ਸਿੰਘ ਨੇ ਕੀਤੀ ਦੂਜੇ ਬੱਚੇ ਦੀ ਪਲਾਨਿੰਗ!

ਵੇਖੋ ਲਿਸਟ( VIP ਕਲਚਰ )

ਰਜਿੰਦਰ ਕੌਰ ਭੱਠਲ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਕੋਲ 36 ਪੁਲਿਸ ਮੁਲਾਜ਼ਮ ਅਤੇ 3 ਗੱਡੀਆਂ ਸਨ। ਉਸ ਕੋਲ ਵਾਈ ਸ਼੍ਰੇਣੀ ਦੀ ਸੁਰੱਖਿਆ ਸੀ। ਹੁਣ ਉਨ੍ਹਾਂ ਤੋਂ 28 ਪੁਲਿਸ ਮੁਲਾਜ਼ਮ ਅਤੇ ਤਿੰਨੋਂ ਗੱਡੀਆਂ ਵਾਪਸ ਲੈ ਲਈਆਂ ਗਈਆਂ ਹਨ। ਭੱਠਲ ਦੀ ਸੁਰੱਖਿਆ ਵਿੱਚ ਸਿਰਫ਼ 8 ਪੁਲੀਸ ਮੁਲਾਜ਼ਮ ਹੋਣਗੇ।

ਸੁਨੀਲ ਜਾਖੜ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਜਾਖੜ ਨੂੰ ਜ਼ੈੱਡ ਸੁਰੱਖਿਆ ਸ਼੍ਰੇਣੀ 'ਚ ਰੱਖਿਆ ਗਿਆ ਹੈ। ਉਸ ਦੇ ਨਾਲ 14 ਪੁਲਿਸ ਮੁਲਾਜ਼ਮ ਅਤੇ ਇੱਕ ਵਾਹਨ ਵੀ ਸੀ। ਮਾਨ ਸਰਕਾਰ ਦਾ ਤਰਕ ਹੈ ਕਿ ਉਸ ਨੂੰ ਕੋਈ ਸੁਰੱਖਿਆ ਖਤਰਾ ਨਹੀਂ ਹੈ। ਉਸ ਦੇ 12 ਪੁਲਿਸ ਮੁਲਾਜ਼ਮ ਅਤੇ ਇੱਕ ਗੱਡੀ ਵਾਪਸ ਲੈ ਲਈ ਗਈ ਹੈ।

ਓਪੀ ਸੋਨੀ: ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਜ਼ੈੱਡ ਸੁਰੱਖਿਆ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਸ ਦੀ ਸੁਰੱਖਿਆ ਵਿਚ 37 ਕਰਮਚਾਰੀ ਅਤੇ 1 ਵਾਹਨ ਸੀ। ਹੁਣ ਗੱਡੀ ਅਤੇ 19 ਮੁਲਾਜ਼ਮਾਂ ਨੂੰ ਵਾਪਸ ਲੈ ਲਿਆ ਗਿਆ ਹੈ।

ਕੇਵਲ ਸਿੰਘ ਢਿੱਲੋਂ: ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ Y+ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਸ ਦੇ ਨਾਲ 11 ਪੁਲਿਸ ਮੁਲਾਜ਼ਮ ਅਤੇ ਇੱਕ ਗੱਡੀ ਵੀ ਸੀ। ਹੁਣ ਸਰਕਾਰ ਨੇ ਸਭ ਕੁਝ ਵਾਪਸ ਲੈ ਲਿਆ ਹੈ।

ਵਿਜੇਇੰਦਰ ਸਿੰਗਲਾ: ਸਾਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਪੰਜਾਬ ਪੁਲਿਸ ਵੱਲੋਂ ਜ਼ੈੱਡ ਸੁਰੱਖਿਆ ਵਿੱਚ ਰੱਖਿਆ ਗਿਆ ਸੀ। ਉਸ ਦੇ ਨਾਲ 22 ਕਰਮਚਾਰੀ ਅਤੇ ਇੱਕ ਵਾਹਨ ਵੀ ਸੀ। ਹੁਣ ਉਨ੍ਹਾਂ ਤੋਂ 18 ਪੁਲਿਸ ਮੁਲਾਜ਼ਮ ਅਤੇ ਵਾਹਨ ਵਾਪਸ ਲੈ ਲਏ ਗਏ ਹਨ। ਉਨ੍ਹਾਂ ਕੋਲ ਸਿਰਫ਼ 4 ਗੰਨਮੈਨ ਹੋਣਗੇ।

ਪਰਮਿੰਦਰ ਸਿੰਘ ਪਿੰਕੀ: ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੂੰ ਜ਼ੈੱਡ ਸੁਰੱਖਿਆ ਮਿਲੀ ਹੈ। ਉਸ ਦੀ ਪਹਿਰੇ 'ਤੇ 28 ਪੁਲਿਸ ਵਾਲੇ ਅਤੇ ਇਕ ਵਾਹਨ ਸੀ। ਹੁਣ ਉਨ੍ਹਾਂ ਕੋਲੋਂ 26 ਪੁਲੀਸ ਮੁਲਾਜ਼ਮ ਅਤੇ ਵਾਹਨ ਵਾਪਸ ਲੈ ਲਏ ਗਏ ਹਨ।

ਨਵਤੇਜ ਚੀਮਾ: ਨਵਜੋਤ ਸਿੱਧੂ ਦੇ ਨਜ਼ਦੀਕੀ ਸਾਬਕਾ ਵਿਧਾਇਕ ਨਵਤੇਜ ਚੀਮਾ ਨੂੰ ਵਾਈ ਪਲੱਸ ਸੁਰੱਖਿਆ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਸ ਦੇ ਨਾਲ 13 ਪੁਲਿਸ ਮੁਲਾਜ਼ਮ ਅਤੇ ਇੱਕ ਗੱਡੀ ਵੀ ਸੀ। ਹੁਣ ਉਨ੍ਹਾਂ ਕੋਲ ਸਿਰਫ਼ 2 ਗੰਨਮੈਨ ਹੋਣਗੇ। 11 ਗੰਨਮੈਨ ਅਤੇ ਵਾਹਨ ਵਾਪਸ ਲੈ ਲਏ ਗਏ ਹਨ।

Mann government's big action on VIP culture, cuts in security of many big leaders

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਪੰਜਾਬ ਦੇ 184 VIP ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਇਸ ਵਿੱਚ ਬਹੁਤੇ ਕਾਂਗਰਸੀ ਤੇ ਅਕਾਲੀ ਆਗੂ ਸ਼ਾਮਲ ਹਨ।  ਇਸ ਤੋਂ ਇਲਾਵਾ ਕਈ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਗੰਨਮੈਨ ਵੀ ਵਾਪਸ ਲੈ ਲਏ ਗਏ ਹਨ। ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰਾਂ ਅਤੇ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੀ ਸੁਰੱਖਿਆ ਤੋਂ ਪੁਲਿਸ ਮੁਲਾਜ਼ਮ ਵਾਪਸ ਲੈ ਲਏ ਹਨ।

ਇਨ੍ਹਾਂ 'ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇੱਕ ਕਾਰ ਵੀ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

-PTC News

  • Share