Tue, Apr 23, 2024
Whatsapp

Mann Ki Baat 'ਚ ਖੇਤੀ ਕਾਨੂੰਨਾਂ 'ਤੇ ਬੋਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

Written by  Jagroop Kaur -- March 28th 2021 02:32 PM
Mann Ki Baat 'ਚ ਖੇਤੀ ਕਾਨੂੰਨਾਂ 'ਤੇ ਬੋਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

Mann Ki Baat 'ਚ ਖੇਤੀ ਕਾਨੂੰਨਾਂ 'ਤੇ ਬੋਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ Mann ki Baat 'ਚ ਚਰਚਾ ਕਰਦੇ ਹੋਏ ਕਿਹਾ ਕਿ ਸਮਾਂ ਆ ਗਿਆ ਹੈ ਕਿ ਖੇਤੀ ਨੂੰ ਆਧੁਨਿਕ ਰਾਹਾਂ ’ਤੇ ਤੋਰਿਆ ਜਾਵੇ ਕਿਉਂਕਿ ਦੇਸ਼ ਨੇ ਅਜਿਹਾ ਕਰਨ ਵਿੱਚ ਪਹਿਲਾਂ ਹੀ ਬੜੀ ਦੇਰ ਕਰ ਦਿੱਤੀ ਹੈ। ਕਿਸਾਨਾਂ ਦੀ ਆਮਦਨ ਵਧਾਉਣ, ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਰਵਾਇਤੀ ਖੇਤੀ ਕਰਦੇ ਸਮੇਂ ਨਵੀਆਂ ਤਕਨੀਕਾਂ ਤੇ ਨੀਤੀਆਂ ਨੂੰ ਅਪਣਾਉਣਾ ਚਾਹੀਦਾ ਹੈ।PM Modi Latest News ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਕੋਰੋਨਾਵਾਇਰਸ ਤੋਂ ਲੈ ਕੇ ਹੋਲੀ ਤੱਕ ਦੀ ਗੱਲ ਵੀ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਵਿਸ਼ੇਸ਼ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ, ‘ਖੇਤੀਬਾੜੀ ਵਿੱਚ ਆਧੁਨਿਕ ਢੰਗ ਸਮੇਂ ਦੀ ਲੋੜ ਹੈ। ਅਸੀਂ ਪਹਿਲਾਂ ਹੀ ਸਮਾਂ ਗੁਆ ਚੁੱਕੇ ਹਾਂ।PM Modi Latest News Also Read | Bank holidays in India: Banks to remain closed on these coming days; details inside ਪੀਐਮ ਮੋਦੀ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਮਧੂ ਮੱਖੀ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਆਮਦਨੀ ਵਧ ਸਕੇ। ਆਮਦਨ ਵਧਾਉਣ, ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਕਰਦਿਆਂ ਨਵੇਂ ਵਿਕਲਪ ਵੀ ਅਪਨਾਉਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਵਿਚ ਆਧੁਨਿਕ ਤਰੀਕਿਆਂ ਨੂੰ ਅਪਨਾਉਣ ਦਾ ਸੱਦਾ ਅਜਿਹੇ ਸਮੇਂ ਵਿਚ ਦਿੱਤਾ ਜਦੋਂ ਸੈਂਕੜੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ- ਗਾਜ਼ੀਪੁਰ, ਸਿੰਘੂ ਅਤੇ ਟਿੱਕੀ ਬਾਰਡਰ 'ਤੇ ਡੇਰਾ ਲਾਈ ਬੈਠੇ ਹਨ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਕਰਨਗੇ ਅਤੇ ਉਹ ਆਪਣੀ ਫਸਲਾਂ ਦੇਸ਼ ਵਿੱਚ ਕਿਤੇ ਵੀ ਚੰਗੀ ਕੀਮਤ ਤੇ ਵੇਚ ਸਕਣਗੇ Click here to follow PTC News on Twitter.


Top News view more...

Latest News view more...